ਮੋਹਾਲੀ ਵਿਖੇ ਚੰਡੀਗੜ੍ਹ ਯੂਨੀਵਰਸਿਟੀ ‘ਚ ਸ਼ਨੀਵਾਰ ਅੱਧੀ ਰਾਤ ਨੂੰ ਸ਼ੁਰੂ ਹੋਇਆ ਹੰਗਾਮਾ ਐਤਵਾਰ ਨੂੰ ਵੀ ਲਗਾਤਾਰ ਜਾਰੀ ਹੈ। ਦਰਅਸਲ ਇੱਥੇ ਪੜ੍ਹਦੀ ਇੱਕ ਵਿਦਿਆਰਥਣ ‘ਤੇ ਦੋਸ਼ ਲੱਗੇ ਨੇ ਕੇ ਉਸ ਦੇ ਵੱਲੋਂ 60 ਦੇ ਕਰੀਬ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਦੀ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ ਹੈ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀਆਂ ਸੀ, ਜਿਸ ਨੇ ਇਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਸੂਤਰਾਂ ਅਨੁਸਾਰ ਇਸ ਗੱਲ ਦਾ ਪਤਾ ਲੱਗਣ ਮਗਰੋਂ 8 ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਉੱਥੇ ਹੀ ਨਿੱਜੀ ਚੈੱਨਲਾ ਨਾਲ ਗੱਲਬਾਤ ਦੌਰਾਨ SSP ਮੋਹਾਲੀ ਨੇ ਕਿਹਾ ਕਿ ਕਿਸੇ ਵੀ ਵਿਦਿਆਰਥਣ ਦੇ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਗਈ।
ਉੱਥੇ ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਦੀਆਂ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਅਸ਼ਲੀਲ ਵੀਡੀਓ ਬਣਾਉਣ ਵਾਲੀ ਕੁੜੀ ਨੂੰ ਗ੍ਰਿ੍ਫਤਾਰ ਕਰ ਲਿਆ ਗਿਆ ਹੈ। ਇਸ ਕੁੜੀ ਨੇ ਕਬੂਲ ਕੀਤਾ ਹੈ ਕਿ ਉਸ ਨੇ ਇਹ ਵੀਡੀਓ ਸ਼ਿਮਲਾ ਦੇ ਮੁੰਡੇ ਦੇ ਕਹਿਣ ਉਤੇ ਬਣਾਈਆਂ ਸਨ। ਇਸ ਕਬੂਲਨਾਮੇ ਸਬੰਧੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਹੋਸਟਲ ਦੀ ਵਾਰਡਨ ਦੇ ਪੁੱਛਣ ‘ਤੇ ਕੁੜੀ ਮੰਨਦੀ ਹੋਈ ਦਿਖਾਈ ਦੇ ਰਹੀ ਹੈ।