ਚੰਡੀਗੜ੍ਹ ਯੂਨੀਵਰਸਿਟੀ (ਸੀਯੂ), ਮੋਹਾਲੀ ਦੇ ਗਰਲਜ਼ ਹੋਸਟਲ ਵਿੱਚ ਕੁੜੀਆਂ ਦੀਆਂ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਨਵੇਂ ਖੁਲਾਸੇ ਹੋ ਰਹੇ ਹਨ। ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸ.ਆਈ.ਟੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦਿਆਰਥਣ ਇੱਕ ਹਫ਼ਤੇ ਤੋਂ ਲੜਕੀਆਂ ਦੀਆਂ ਅਸ਼ਲੀਲ ਵੀਡੀਓ ਬਣਾ ਕੇ ਆਪਣੇ ਦੋਸਤਾਂ ਨੂੰ ਭੇਜ ਰਹੀ ਸੀ।
ਇਸ ਦੇ ਨਾਲ ਹੀ ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਪਟੀਸ਼ਨ ਦਾਇਰ ਕਰਕੇ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਵਕੀਲ ਨੇ ਕਿਹਾ ਕਿ ਯੂਨੀਵਰਸਿਟੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਲੜਕੀਆਂ ਦੀ ਸੁਰੱਖਿਆ ਕਰਨ ਵਿੱਚ ਅਸਫਲ ਰਹੀ ਹੈ। ਜਿਸ ਕਾਰਨ ਲੜਕੀਆਂ ਡਰੀਆਂ ਹੋਈਆਂ ਹਨ। ਇਸ ਦਾ ਪੂਰਾ ਸੱਚ ਸਾਹਮਣੇ ਲਿਆਉਣ ਲਈ ਸੀਬੀਆਈ ਜਾਂਚ ਜ਼ਰੂਰੀ ਹੈ।