[gtranslate]

ਮੁੱਖ ਮੰਤਰੀ ਨੇ ਰਾਜਪਾਲ ਦੇ ਇਨਕਾਰ ਤੋਂ ਬਾਅਦ 27 ਤੋਂ ਬੁਲਾਇਆ ਵਿਧਾਨ ਸਭਾ ਸੈਸ਼ਨ, BJP, ਕਾਂਗਰਸ ਸਣੇ ਅਕਾਲੀ ਦਲ ‘ਤੇ ਵੀ ਸਾਧੇ ਨਿਸ਼ਾਨੇ

cm mann calls assembly session

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਰਾਜਪਾਲ ਬੀਐਲ ਪੁਰੋਹਿਤ ਵਿਚਾਲੇ ਜੰਗ ਸ਼ੁਰੂ ਹੋ ਗਈ ਹੈ। ਰਾਜਪਾਲ ਨੇ ਕੱਲ੍ਹ ਅਚਾਨਕ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਰੱਦ ਕਰ ਦਿੱਤਾ ਸੀ। ਜਿਸ ਕਾਰਨ ਵਿਸ਼ਵਾਸ ਮੱਤ ਸਾਬਿਤ ਕਰਨ ਦੇ ਬਹਾਨੇ ਤਾਕਤ ਦਿਖਾਉਣ ਦੀ ਤਿਆਰੀ ਕਰ ਰਹੀ ‘ਆਪ’ ਗੁੱਸੇ ‘ਚ ਆ ਗਈ। ਪਹਿਲਾਂ ‘ਆਪ’ ਵਿਧਾਇਕਾਂ ਦੀ ਮੀਟਿੰਗ ਸੀ.ਐਮ ਭਗਵੰਤ ਮਾਨ ਦੀ ਅਗਵਾਈ ‘ਚ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਤੋਂ ਗਵਰਨਰ ਹਾਊਸ ਤੱਕ ਅਰਥੀ ਫੂਕ ਮਾਰਚ ਕੱਢਿਆ। ਇਸ ਤੋਂ ਬਾਅਦ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ 27 ਸਤੰਬਰ ਤੋਂ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਸੈਸ਼ਨ ਵਿੱਚ ਬਿਜਲੀ, ਪਰਾਲੀ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਮੁੜ ਰੱਦ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ। ਮਾਨ ਨੇ ਕਿਹਾ ਕਿ ਅਸੀਂ ਇਸ ਵਿਰੁੱਧ ਸੁਪਰੀਮ ਕੋਰਟ ਵਿੱਚ ਜਾਵਾਂਗੇ, ਤਾਂ ਜੋ ਲੋਕਾਂ ਅਤੇ ਰਾਜਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਮਾਨ ਨੇ ਕਿਹਾ ਕਿ ਰਾਜਪਾਲ ਦੇ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਪਾਰਟੀ ਭਾਜਪਾ ਦੇ ‘ਆਪ੍ਰੇਸ਼ਨ ਲੋਟਸ’ ਦੇ ਹੱਕ ਵਿੱਚ ਖੜ੍ਹੀ ਹੈ। ਕਾਂਗਰਸ ਦੇ ਨਾਲ-ਨਾਲ ਅਕਾਲੀ ਦਲ ਅਤੇ ਭਾਜਪਾ ਵੀ ਸੈਸ਼ਨ ਰੱਦ ਹੋਣ ਦਾ ਸਵਾਗਤ ਕਰ ਰਹੇ ਹਨ। ਕਾਂਗਰਸ ਨੂੰ ਇਸ ਅਪ੍ਰੇਸ਼ਨ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ ਪਰ ਫਿਰ ਵੀ ਇਸ ਤਰ੍ਹਾਂ ਦਾ ਸਵਾਗਤ ਕਰਨਾ ਸਾਬਿਤ ਕਰਦਾ ਹੈ ਕਿ ਇਹ ਦੋਵੇਂ ਰਲੇ ਹੋਏ ਹਨ। ਉਨ੍ਹਾਂ ਦੀ ਕੋਸ਼ਿਸ਼ ਖੇਤਰੀ ਪਾਰਟੀਆਂ ਨੂੰ ਖਤਮ ਕਰਨ ਦੀ ਹੈ। ਇਸ ਤੋਂ ਬਾਅਦ ਸਿਰਫ਼ ਕਾਂਗਰਸ ਅਤੇ ਭਾਜਪਾ ਦਾ ਹੀ ਰਾਜ ਰਹੇਗਾ।

Leave a Reply

Your email address will not be published. Required fields are marked *