Marlborough ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ ਵੀਰਵਾਰ ਸ਼ਾਮ ਨੂੰ ਸੇਡਨ (Seddon ) ਦੇ ਇੱਕ ਘਰ ‘ਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਸ਼ਾਮ 7:30 ਵਜੇ ਤੋਂ ਬਾਅਦ ਵੇਲਡ ਸਟਰੀਟ ‘ਤੇ ਜਾਇਦਾਦ ‘ਤੇ ਬੁਲਾਇਆ ਗਿਆ ਸੀ। ਇਸ ਦੌਰਾਨ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਇਮਾਰਤ ਤੋਂ ਬਾਹਰ ਕੱਢਿਆ ਗਿਆ ਸੀ ਪਰ ਬਦਕਿਸਮਤੀ ਨਾਲ ਮੌਕੇ ‘ਤੇ ਹੀ ਉਸ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
