ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਹ ਪਿਛਲੇ 8 ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਹਾਰਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਪਰ ਸਿਹਤ ‘ਚ ਕੋਈ ਸੁਧਾਰ ਨਾ ਦੇਖਦਿਆਂ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਬਲਕੌਰ ਸਿੰਘ ਪਿਛਲੇ ਕਈ ਦਿਨਾਂ ਤੋਂ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਪਰੇਸ਼ਾਨ ਸੀ ਪਰ ਉਹ ਧਿਆਨ ਨਹੀਂ ਦੇ ਰਿਹਾ ਸੀ। ਹਾਲਤ ਵਿਗੜਨ ‘ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਉਨ੍ਹਾਂ ਦਾ ਪੀਜੀਆਈ ਵਿੱਚ ਸਖ਼ਤ ਸੁਰੱਖਿਆ ਹੇਠ ਇਲਾਜ ਕੀਤਾ ਗਿਆ ਸੀ। ਜਿਸ ਵਾਰਡ ਵਿੱਚ ਮੂਸੇਵਾਲਾ ਦੇ ਪਿਤਾ ਨੂੰ ਰੱਖਿਆ ਗਿਆ ਸੀ, ਉਸ ਵਿੱਚ ਕਿਸੇ ਨੂੰ ਵੀ ਦਾਖ਼ਲ ਨਹੀਂ ਹੋਣ ਦਿੱਤਾ ਗਿਆ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਤੋਂ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਠੀਕ ਨਹੀਂ ਹੈ। ਜਵਾਨ ਪੁੱਤ ਦੀ ਮੌਤ ਨੇ ਉਨ੍ਹਾਂ ਨੂੰ ਅੰਦਰੋਂ ਤੋੜ ਦਿੱਤਾ ਹੈ। ਉਹ ਆਪਣਾ ਦਰਦ ਬਿਆਨ ਕਰਨ ਤੋਂ ਅਸਮਰੱਥ ਨੇ ਪਰ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਲੜਾਈ ਲੜ ਰਹੇ ਹਨ।