ਟੀਮ ਇੰਡੀਆ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡੇ ਗਏ ਤੀਜੇ ਅਤੇ ਫੈਸਲਾਕੁੰਨ ਟੀ-20 ‘ਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 2-1 ਨਾਲ ਜਿੱਤ ਲਈ ਹੈ। ਭਾਰਤ ਨੇ 9 ਸਾਲ ਬਾਅਦ ਘਰੇਲੂ ਮੈਦਾਨ ‘ਤੇ ਆਸਟ੍ਰੇਲੀਆ ਖਿਲਾਫ ਕੋਈ ਟੀ-20 ਸੀਰੀਜ਼ ਜਿੱਤੀ ਹੈ। ਆਸਟ੍ਰੇਲੀਆ ਨੇ ਪਹਿਲਾਂ ਖੇਡਦੇ ਹੋਏ 20 ਓਵਰਾਂ ‘ਚ 7 ਵਿਕਟਾਂ ‘ਤੇ 186 ਦੌੜਾਂ ਬਣਾਈਆਂ ਸਨ। ਜਵਾਬ ‘ਚ ਟੀਮ ਇੰਡੀਆ ਨੇ ਆਖਰੀ ਓਵਰ ‘ਚ ਟੀਚੇ ਦਾ ਪਿੱਛਾ ਕਰ ਲਿਆ। ਭਾਰਤ ਲਈ ਸੂਰਿਆਕੁਮਾਰ ਯਾਦਵ ਨੇ ਸਭ ਤੋਂ ਵੱਧ 69 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਵਿਰਾਟ ਕੋਹਲੀ ਨੇ 63 ਦੌੜਾਂ ਦੀ ਪਾਰੀ ਖੇਡੀ।
ਸੂਰਿਆਕੁਮਾਰ ਯਾਦਵ ਅਤੇ ਵਿਰਾਟ ਕੋਹਲੀ ਦੇ ਅਰਧ ਸੈਂਕੜੇ ਅਤੇ ਦੋਵਾਂ ਵਿਚਕਾਰ ਸੈਂਕੜੇ ਦੀ ਸਾਂਝੇਦਾਰੀ ਦੀ ਮਦਦ ਨਾਲ ਭਾਰਤ ਨੇ ਤੀਜੇ ਅਤੇ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਆਸਟਰੇਲੀਆ ਨੂੰ ਛੇ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 2-1 ਨਾਲ ਜਿੱਤ ਲਈ।