[gtranslate]

ਇੰਡੋਨੇਸ਼ੀਆ ‘ਚ ਫੁੱਟਬਾਲ ਮੈਚ ਦੌਰਾਨ ਹੋਈ ਹਿੰਸਾ, 127 ਲੋਕਾਂ ਦੀ ਮੌਤ, 180 ਤੋਂ ਵੱਧ ਹੋਏ ਜ਼ਖਮੀ

riots during football match in indonesia

ਇੰਡੋਨੇਸ਼ੀਆ ‘ਚ ਫੁੱਟਬਾਲ ਮੈਚ ਦੌਰਾਨ ਹਿੰਸਾ ਭੜਕਣ ਦਾ ਮਾਮਲਾ ਸਾਹਮਣੇ ਆਇਆ ਹੈ। ਅਰੇਮਾ ਐਫਸੀ ਅਤੇ ਪਰਸੇਬਾਯਾ ਸੁਰਬਾਯਾ ਕਲੱਬ ਵਿਚਕਾਰ ਮੈਚ ਮਲੰਗ ਰੀਜੈਂਸੀ ਦੇ ਕੰਜੂਰੂਹਾਨ ਸਟੇਡੀਅਮ ਵਿੱਚ ਹੋ ਰਿਹਾ ਸੀ। ਅਰੇਮਾ ਦੀ ਟੀਮ ਮੈਚ ਵਿੱਚ ਹਾਰ ਗਈ ਸੀ। ਇਸ ਤੋਂ ਬਾਅਦ ਦੋਹਾਂ ਟੀਮਾਂ ਦੇ ਪ੍ਰਸ਼ੰਸਕਾਂ ‘ਚ ਝੜਪ ਹੋ ਗਈ, ਜਿਸ ‘ਚ 127 ਲੋਕਾਂ ਦੀ ਮੌਤ ਹੋ ਗਈ ਅਤੇ 180 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਿਕ ਹਾਰ ਤੋਂ ਨਿਰਾਸ਼ ਪ੍ਰਸ਼ੰਸਕ ਪਰੇਸ਼ਾਨ ਹੋ ਗਏ ਅਤੇ ਆਪਸ ‘ਚ ਲੜਨ ਲੱਗੇ। ਲੜਾਈ ਤੋਂ ਬਾਅਦ ਭਗਦੜ ਮੱਚ ਗਈ ਅਤੇ ਭਗਦੜ ਵਿੱਚ ਹੀ ਜ਼ਿਆਦਾਤਰ ਲੋਕਾਂ ਦੀ ਮੌਤ ਹੋ ਗਈ। ਗਰਾਊਂਡ ਵਿੱਚ ਅਜਿਹੇ ਹੰਗਾਮੇ ਤੋਂ ਬਾਅਦ ਖੇਡਾਂ ਨੂੰ ਇੱਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਮਰਨ ਵਾਲਿਆਂ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਹਨ। ਸੂਚਨਾ ਇਹ ਵੀ ਆ ਰਹੀ ਹੈ ਕਿ ਪ੍ਰਸ਼ਾਸਨ ਭੀੜ ਨੂੰ ਕੰਟਰੋਲ ਨਹੀਂ ਕਰ ਸਕਿਆ। ਮੈਚ ਦੇਖਣ ਲਈ ਸਟੇਡੀਅਮ ਦੀ ਸਮਰੱਥਾ ਤੋਂ ਵੱਧ ਲੋਕ ਪੁੱਜੇ ਹੋਏ ਸਨ।

ਇਹ ਘਟਨਾ ਪੂਰਬੀ ਜਾਵਾ ਦੇ ਮਲੰਗ ਰੀਜੈਂਸੀ ਦੇ ਕੰਜੂਰੂਹਾਨ ਸਟੇਡੀਅਮ ‘ਚ ਸ਼ਨੀਵਾਰ ਰਾਤ ਨੂੰ ਵਾਪਰੀ। ਪੂਰਬੀ ਜਾਵਾ ਸੂਬੇ ‘ਚ ਇੰਡੋਨੇਸ਼ੀਆ ਦੇ ਪੁਲਸ ਮੁਖੀ ਨਿਕੋ ਅਫਿੰਟਾ ਨੇ ਕਿਹਾ ਕਿ ਹਾਰਨ ਵਾਲੇ ਪੱਖ ਦੇ ਸਮਰਥਕ ਮੈਦਾਨ ‘ਤੇ ਆ ਗਏ ਅਤੇ ਅਰੇਮਾ ਐੱਫਸੀ ਅਤੇ ਪਰਸੇਬਾਯਾ ਸੁਰਾਬਾਇਆ ਵਿਚਾਲੇ ਹੋਏ ਮੈਚ ਤੋਂ ਬਾਅਦ ਹਿੰਸਾ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮੈਚ ਦੇਖਣ ਲਈ 40 ਹਜ਼ਾਰ ਦਰਸ਼ਕ ਮੌਜੂਦ ਸਨ। ਉਨ੍ਹਾਂ ਵਿੱਚੋਂ ਤਿੰਨ ਹਜ਼ਾਰ ਦੇ ਕਰੀਬ ਦਰਸ਼ਕ ਮੈਦਾਨ ਵੱਲ ਭੱਜੇ। ਸਥਿਤੀ ‘ਤੇ ਕਾਬੂ ਪਾਉਣ ਲਈ ਅਧਿਕਾਰੀਆਂ ਨੂੰ ਅੱਥਰੂ ਗੈਸ ਛੱਡਣੀ ਪਈ, ਜਿਸ ਤੋਂ ਬਾਅਦ ਭਗਦੜ ਮੱਚ ਗਈ ਅਤੇ ਦਮ ਘੁੱਟਣ ਦੇ ਮਾਮਲੇ ਸਾਹਮਣੇ ਆਏ ਹਨ। ਅਫਿੰਤਾ ਨੇ ਐਤਵਾਰ ਨੂੰ ਇੱਕ ਬਿਆਨ ‘ਚ ਕਿਹਾ ਕਿ ਇਸ ਘਟਨਾ ‘ਚ 127 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚੋਂ ਦੋ ਪੁਲਿਸ ਅਧਿਕਾਰੀ ਸਨ। ਸਟੇਡੀਅਮ ਦੇ ਅੰਦਰ 34 ਲੋਕਾਂ ਦੀ ਮੌਤ ਹੋ ਗਈ ਅਤੇ ਬਾਕੀ ਹਸਪਤਾਲ ਵਿੱਚ ਦਮ ਤੋੜ ਗਏ।

Leave a Reply

Your email address will not be published. Required fields are marked *