ਨਿਊਜ਼ੀਲੈਂਡ ‘ਚ ਆਏ ਦਿਨ ਹੋ ਰਹੀਆਂ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਹੁਣ ਕ੍ਰਾਈਸਟਚਰਚ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਵੈਪ ਸਟੋਰ ਨੂੰ ਬੀਤੀ ਰਾਤ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਤੇ ਲੁਟੇਰੇ ਬੜੀ ਸਫਾਈ ਦੇ ਨਾਲ ਵਾਰਦਾਤ ਨੂੰ ਅੰਜ਼ਾਮ ਦੇ ਉੱਥੋ ਫਰਾਰ ਹੋ ਗਏ। ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ 2.30 ਵਜੇ ਤੋਂ ਥੋੜ੍ਹੀ ਦੇਰ ਬਾਅਦ ਐਡਿੰਗਟਨ ਦੇ ਉਪਨਗਰ ਵਿੱਚ ਇੱਕ ਘਟਨਾ ਦੀ ਸੂਚਨਾ ਦਿੱਤੀ ਗਈ ਸੀ। ਇੱਕ ਬੁਲਾਰੇ ਨੇ ਕਿਹਾ ਕਿ ਅਪਰਾਧੀ ਭੱਜਣ ‘ਚ ਕਾਮਯਾਬ ਰਹੇ ਹਨ ਅਤੇ ਅਜੇ ਤੱਕ ਉਨ੍ਹਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਲਿੰਕਨ ਰੋਡ ‘ਤੇ ਹੁੱਕਾ ਐਡਿੰਗਟਨ ਦੇ ਸਟਾਫ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਕਿੰਨੇ ਡਾਲਰਾਂ ਦਾ ਨੁਕਸਾਨ ਹੋਇਆ ਹੈ, ਪਰ ਬਹੁਤ ਸਾਰੇ ਵੈਪਿੰਗ ਉਤਪਾਦ ਲੈ ਗਏ ਹਨ। ਮੈਨੇਜਰ ਰਿਸ਼ਭ ਭਾਬੇਜਾ ਨੇ ਕਿਹਾ ਕਿ ਇਸ ਘਟਨਾ ਨੇ ਉਨ੍ਹਾਂ ਨੂੰ ਬੁਰੀ ਭਾਵਨਾ ਨਾਲ ਛੱਡ ਦਿੱਤਾ ਹੈ ਅਤੇ ਸਫਾਈ ਵਿੱਚ ਲੰਬਾ ਸਮਾਂ ਲੱਗ ਜਾਵੇਗਾ।