[gtranslate]

ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਵੱਡਾ ਝਟਕਾ, BJP ਆਗੂ ਤਜਿੰਦਰ ਬੱਗਾ ਤੇ ਕਵੀ ਕੁਮਾਰ ਵਿਸ਼ਵਾਸ ਖਿਲਾਫ ਦਰਜ FIR ਰੱਦ

Tajinder Bagga and Kavi Kumar Vishwas

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਲੀ ਭਾਜਪਾ ਨੇਤਾ ਤੇਜਿੰਦਰ ਬੱਗਾ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਖਿਲਾਫ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਬੁੱਧਵਾਰ ਨੂੰ ਹਾਈਕੋਰਟ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ ਹੈ। ਬੱਗਾ ਮਾਮਲੇ ‘ਚ ਹਾਈਕੋਰਟ ਨੇ ਕਿਹਾ ਕਿ ਇਹ ਟਵੀਟ ਪੰਜਾਬ ‘ਚ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦੇ ਟਵੀਟ ਭੜਕਾਊ ਨਹੀਂ ਹਨ। ਜਿਸ ਤਰ੍ਹਾਂ ਸਿਆਸੀ ਲੋਕ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਦੇ ਹਨ, ਇਸ ਨਾਲ ਕੋਈ ਊਚ-ਨੀਚ ਨਹੀਂ ਹੁੰਦੀ।

ਕੁਮਾਰ ਵਿਸ਼ਵਾਸ ਖ਼ਿਲਾਫ਼ ਰੋਪੜ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਕੁਮਾਰ ਨੇ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਪੱਖੀ ਕਿਹਾ ਹੈ। ਉਨ੍ਹਾਂ ਦੇ ਇਸ ਬਿਆਨ ਕਾਰਨ ਪਾਰਟੀ ਦਾ ਅਕਸ ਖਰਾਬ ਹੋਇਆ ਹੈ। ਕੇਸ ਦਰਜ ਕਰਵਾਉਣ ਵਾਲੇ ਵਿਅਕਤੀ ਨੇ ਕਿਹਾ ਕਿ ਇਸ ਕਾਰਨ ਜਦੋਂ ਉਹ ਪ੍ਰਚਾਰ ਕਰਨ ਗਏ ਤਾਂ ਉਨ੍ਹਾਂ ਨੂੰ ਖਾਲਿਸਤਾਨ ਦਾ ਸਮਰਥਕ ਕਿਹਾ ਗਿਆ। ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵੀ ਗਾਜ਼ੀਆਬਾਦ ਸਥਿਤ ਕਵੀ ਦੇ ਘਰ ਪਹੁੰਚੀ ਸੀ। ਪਹਿਲਾ ਉਨ੍ਹਾਂ ਨੂੰ ਨੋਟਿਸ ਭੇਜ ਕੇ ਜਾਂਚ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਸੀ। ਜਿਸ ਦੇ ਖਿਲਾਫ ਕੁਮਾਰ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਦਿੱਲੀ ਬੀਜੇਪੀ ਨੇਤਾ ਤੇਜਿੰਦਰ ਬੱਗਾ ‘ਤੇ ਵੀ ਕੇਜਰੀਵਾਲ ਬਾਰੇ ਟਵੀਟ ਕਰਨ ਲਈ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਬੱਗਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਵਿਰੋਧ ‘ਚ ਬੱਗਾ ਦੇ ਪਰਿਵਾਰ ਨੇ ਦਿੱਲੀ ‘ਚ ਅਗਵਾ ਹੋਣ ਦੀ ਸ਼ਿਕਾਇਤ ਕੀਤੀ ਸੀ। ਦਿੱਲੀ ਪੁਲੀਸ ਨੇ ਪੰਜਾਬ ਪੁਲੀਸ ਖ਼ਿਲਾਫ਼ ਵੀ ਅਗਵਾ ਦਾ ਕੇਸ ਦਰਜ ਕੀਤਾ ਹੈ। ਜਿਸ ਤੋਂ ਬਾਅਦ ਬੱਗਾ ਨੂੰ ਲੈ ਕੇ ਆ ਰਹੀ ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਰੋਕ ਲਿਆ ਸੀ। ਫਿਰ ਦਿੱਲੀ ਪੁਲਿਸ ਆਈ ਅਤੇ ਬੱਗਾ ਨੂੰ ਵਾਪਿਸ ਦਿੱਲੀ ਲੈ ਗਈ। ਇਸ ਮਾਮਲੇ ਵਿੱਚ ਬੱਗਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

Likes:
0 0
Views:
175
Article Categories:
India News

Leave a Reply

Your email address will not be published. Required fields are marked *