[gtranslate]

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਝਟਕਾ, ਟੈਂਡਰ ਘੁਟਾਲੇ ‘ਚ ਜ਼ਮਾਨਤ ਪਟੀਸ਼ਨ ਹੋਈ ਖਾਰਜ

bharat bhushan ashu bail plea rejected

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਅਲਾਟਮੈਂਟ ਘੁਟਾਲੇ ਵਿੱਚ ਫਸੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ 16 ਅਗਸਤ ਨੂੰ ਲੁਧਿਆਣਾ ਵਿੱਚ ਵਿਜੀਲੈਂਸ ਵੱਲੋਂ ਦਰਜ ਕੀਤੇ ਕੇਸ ਵਿੱਚ ਮੁਲਜ਼ਮ ਆਸ਼ੂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਲੁਧਿਆਣਾ ਵਿੱਚ ਹੀ 22 ਸਤੰਬਰ ਨੂੰ ਦਰਜ ਹੋਏ ਇੱਕ ਹੋਰ ਕੇਸ ਵਿੱਚ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਹਾਈ ਕੋਰਟ ਨੇ ਉਸ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਲਈ 9 ਨਵੰਬਰ ਦੀ ਤਰੀਕ ਤੈਅ ਕੀਤੀ ਹੈ। ਆਸ਼ੂ ਨੇ ਸੋਮਵਾਰ ਨੂੰ ਹੀ ਇਸ ਮਾਮਲੇ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

ਵਿਜੀਲੈਂਸ ਨੇ ਠੇਕੇਦਾਰ ਗੁਰਪ੍ਰੀਤ ਸਿੰਘ ਦੇ ਬਿਆਨਾਂ ‘ਤੇ ਮਾਮਲੇ ਦੀ ਕਾਰਵਾਈ ਕੀਤੀ ਹੈ। ਗੁਰਪ੍ਰੀਤ ਦਾ ਕਹਿਣਾ ਸੀ ਕਿ ਲੁਧਿਆਣਾ ਦੀਆਂ ਅਨਾਜ ਮੰਡੀਆਂ ਦੀ ਢੋਆ-ਢੁਆਈ ਵਿੱਚ ਗੜਬੜੀ ਹੋਈ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਵਿਜੀਲੈਂਸ ਨੇ 16 ਅਗਸਤ ਨੂੰ ਅਨਾਜ ਦੀ ਢੋਆ-ਢੁਆਈ ਵਿੱਚ ਘੁਟਾਲੇ ਦਾ ਕੇਸ ਦਰਜ ਕੀਤਾ ਸੀ। ਅਗਲੇ ਹੀ ਦਿਨ ਠੇਕੇਦਾਰ ਤੇਲੂ ਰਾਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ 22 ਅਗਸਤ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੈਲੂਨ ਵਿੱਚ ਵਾਲ ਕੱਟਵਾਉਂਦੇ ਹੋਏ ਗ੍ਰਿਫਤਾਰ ਕਰ ਲਿਆ ਸੀ। ਮੁਲਜ਼ਮ ਆਸ਼ੂ ਇਸ ਸਮੇਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

Leave a Reply

Your email address will not be published. Required fields are marked *