[gtranslate]

ਅੱਜ ਲੁਧਿਆਣਾ ਅਦਾਲਤ ‘ਚ ਹੋਵੇਗੀ ਨਵਜੋਤ ਸਿੱਧੂ ਦੀ ਪੇਸ਼ੀ, ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਦਰਜ ਕੇਸ ‘ਚ ਹੋਵੇਗੀ ਗਵਾਹੀ

navjot-sidhu-to-appear-in-ludhiana

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਗਵਾਹ ਵਜੋਂ ਤਲਬ ਕੀਤਾ ਹੈ। ਅਦਾਲਤ ਖਿਲਾਫ ਸਿੱਧੂ ਹਾਈਕੋਰਟ ਵੀ ਪਹੁੰਚੇ ਸਨ। ਲੁਧਿਆਣਾ ਸੀਜੇਐਮ ਨੇ ਸਿੱਧੂ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ। ਉਨ੍ਹਾਂ ਨੇ ਅਦਾਲਤ ਦੀ ਇਸ ਸਖ਼ਤੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਨਾਲ ਹੀ 29 ਸਤੰਬਰ ਨੂੰ ਦਾਇਰ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਇਸ ਅਰਜ਼ੀ ਵਿੱਚ ਉਨ੍ਹਾਂ ਨੇ ਮੁੜ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦਰਜ ਕਰਨ ਦੀ ਮੰਗ ਕੀਤੀ ਹੈ।

ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਪਟੀਸ਼ਨ ਦੇ ਮਾਮਲੇ ਵਿੱਚ ਸਿੱਧੂ ਨੇ ਗਵਾਹੀ ਦੇਣੀ ਹੈ। ਪਿਛਲੇ ਦਿਨੀਂ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਸੀ। ਇੰਨਾ ਹੀ ਨਹੀਂ ਪੰਜਾਬ ਸਰਕਾਰ ਅਤੇ ਐਸਐਸਪੀ ਪਟਿਆਲਾ ਤੋਂ ਵੀ ਸੁਰੱਖਿਆ ਦਾ ਵਾਅਦਾ ਕਰਨ ਲਈ ਕਿਹਾ ਸੀ। ਸੀਜੇਐਮ ਨੇ ਕਿਹਾ ਕਿ ਸਾਬਕਾ ਡੀਐਸਪੀ ਸੇਖੋਂ ਨੂੰ ਮਾਮਲੇ ਦੀ ਜਾਂਚ ਤਤਕਾਲੀ ਮੰਤਰੀ ਸਿੱਧੂ ਨੇ ਸੌਂਪੀ ਸੀ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਸਾਬਕਾ ਮੰਤਰੀ ਨੇ ਉਨ੍ਹਾਂ ਨੂੰ ਜਾਂਚ ਬੰਦ ਕਰਨ ਲਈ ਫ਼ੋਨ ‘ਤੇ ਧਮਕੀਆਂ ਵੀ ਦਿੱਤੀਆਂ ਸਨ। ਸੀਜੇਐਮ ਨੇ ਕਿਹਾ ਸੀ ਕਿ ਸਿੱਧੂ ਦੀ ਗਵਾਹੀ ਦੀ ਲੋੜ ਹੈ ਤਾਂ ਹੀ ਮਾਮਲੇ ਨੂੰ ਸਹੀ ਢੰਗ ਨਾਲ ਦੇਖਿਆ ਜਾ ਸਕਦਾ ਹੈ।

ਦੱਸ ਦੇਈਏ ਕਿ ਕੇਸ ਬਹੁਤ ਹਾਈ ਪ੍ਰੋਫਾਈਲ ਹੈ। ਸਾਬਕਾ ਮੰਤਰੀ ਆਸ਼ੂ ਨੇ ਤਤਕਾਲੀ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਫੋਨ ਕਰਕੇ ਫਲੈਟਾਂ ਬਾਰੇ ਕਾਫੀ ਕੁੱਝ ਕਿਹਾ ਸੀ। ਮਾਮਲੇ ਦੀ ਆਡੀਓ ਵੀ ਵਾਇਰਲ ਹੋਈ ਸੀ। ਨਵਜੋਤ ਸਿੱਧੂ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਉਸ ਸਮੇਂ ਡੀਐਸਪੀ ਸੇਖੋਂ ਨੂੰ ਦਿੱਤੇ ਸਨ। ਸੇਖੋਂ ਨੇ ਜਾਂਚ ਕਰਕੇ ਸਥਾਨਕ ਸਰਕਾਰਾਂ ਦੇ ਦਫ਼ਤਰ ਨੂੰ ਫਾਈਲ ਸੌਂਪੀ ਸੀ, ਜਿਸ ਵਿੱਚ ਇਹ ਕਿਹਾ ਗਿਆ ਸੀ ਕਿ ਫਲੈਟ ਸਿਆਸੀ ਦਬਾਅ ਹੇਠ ਬਣਾਏ ਜਾ ਰਹੇ ਹਨ। ਇਨ੍ਹਾਂ ਫਲੈਟਾਂ ਨੂੰ ਬਣਾਉਣ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸ਼ਮੂਲੀਅਤ ਸਾਹਮਣੇ ਆਈ ਸੀ। ਇਸ ਤੋਂ ਬਾਅਦ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

Leave a Reply

Your email address will not be published. Required fields are marked *