ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਯੋਗ ਠਹਿਰਾਉਣ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਇਮਰਾਨ ਦੇ ਵਕੀਲ ਗੌਹਰ ਖਾਨ ਨੇ ਦੱਸਿਆ ਕਿ ਉਹ ਇਸ ਫੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ਵਿੱਚ ਚੁਣੌਤੀ ਦੇਣਗੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਨੈਸ਼ਨਲ ਅਸੈਂਬਲੀ ਤੋਂ ਪੰਜ ਸਾਲ ਲਈ ਅਯੋਗ ਕਰਾਰ ਦਿੱਤਾ ਗਿਆ ਹੈ। ਇਹ ਮਾਮਲਾ ਸਰਕਾਰੀ ਖਜ਼ਾਨੇ ਵਿੱਚ ਵਿੱਤੀ ਗਬਨ ਨਾਲ ਸਬੰਧਿਤ ਹੈ। ਇਹ ਫੈਸਲਾ ਲੈਂਦਿਆਂ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਹ ਚੋਣ ਲੜਨ ਲਈ ਅਯੋਗ ਹਨ। ਕਮਿਸ਼ਨ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਤੋਸ਼ਖਾਨਾ ਮਾਮਲੇ ‘ਚ ਇਮਰਾਨ ਖਾਨ ਦੀ ਸੁਣਵਾਈ ਚੱਲ ਰਹੀ ਸੀ। ਇਸ ਤੋਂ ਪਹਿਲਾਂ 19 ਸਤੰਬਰ ਨੂੰ ਚੋਣ ਕਮਿਸ਼ਨ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
تحریک انصاف کی سینئر لیڈر @zartajgulwazir کی قیادت میں الیکشن کمیشن کے متعصب فیصلے کیخلاف ڈی جی خان میں احتجاج جاری۔
#عمران_خان_ہماری_ریڈ_لائن pic.twitter.com/qe0oViArQp— PTI (@PTIofficial) October 21, 2022
ਉੱਥੇ ਹੀ ਇਮਰਾਨ ਖਾਨ ਦੇ ਸਮਰਥਕਾਂ ਨੇ ਸੜਕਾਂ ਜਾਮ ਕਰ ਦਿੱਤੀਆਂ ਹਨ। ਪੀਟੀਆਈ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤੀ ਗਈ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਪਾਰਟੀ ਦੇ ਸੀਨੀਅਰ ਨੇਤਾ ਜ਼ਰਤਾਜ ਵਜ਼ੀਰ ਪ੍ਰਦਰਸ਼ਨ ਕਰ ਰਹੇ ਹਨ। ਵੀਡੀਓ ‘ਚ ਇਹ ਵੀ ਦੇਖਿਆ ਜਾ ਸਕਦਾ ਹੈ ਕਿ ਸੜਕ ‘ਤੇ ਟਰੱਕਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਅਤੇ ਸੜਕਾਂ ‘ਤੇ ਅੱਗਜ਼ਨੀ ਵੀ ਕੀਤੀ ਜਾ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਯੋਗ ਠਹਿਰਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਵਕੀਲ ਗੌਹਰ ਖਾਨ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਫੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਇਮਰਾਨ ਖਾਨ ਦੇ ਖਿਲਾਫ ਚੋਣ ਕਮਿਸ਼ਨ ਦਾ ਫੈਸਲਾ ਉਦੋਂ ਆਇਆ ਹੈ ਜਦੋਂ ਕੁਝ ਦਿਨ ਪਹਿਲਾਂ ਹੀ ਦੇਸ਼ ਭਰ ‘ਚ ਉਪ ਚੋਣਾਂ ‘ਚ ਉਨ੍ਹਾਂ ਦੀ ਪਾਰਟੀ ਨੇ ਜ਼ਬਰਦਸਤ ਜਿੱਤ ਹਾਸਿਲ ਕੀਤੀ ਸੀ। ਪੀਟੀਆਈ ਨੇਤਾਵਾਂ ਨੇ ਪਾਰਟੀ ਅਤੇ ਇਮਰਾਨ ਦੇ ਸਮਰਥਕਾਂ ਨੂੰ ਸੜਕਾਂ ‘ਤੇ ਉਤਰਨ ਦਾ ਸੱਦਾ ਦਿੱਤਾ ਹੈ।
ਫੈਸਲੇ ਤੋਂ ਬਾਅਦ ਪੀਟੀਆਈ ਦੇ ਕਈ ਆਗੂ ਚੋਣ ਕਮਿਸ਼ਨ ਦੇ ਬਾਹਰ ਇਕੱਠੇ ਹੋ ਗਏ ਹਨ। ਪਾਕਿਸਤਾਨ ਦੇ ਵੱਡੇ ਸ਼ਹਿਰਾਂ ‘ਚ ਇਮਰਾਨ ਦੇ ਸਮਰਥਨ ‘ਚ ਦਿੱਗਜਾਂ ਦੇ ਇਕੱਠੇ ਹੋਣ ਕਾਰਨ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਚੁਣੌਤੀ ਪੈਦਾ ਹੋ ਗਈ ਹੈ। ਉੱਥੇ ਹੀ ਫੈਸਲੇ ਤੋਂ ਬਾਅਦ ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਦਫਤਰ ਦੇ ਬਾਹਰ ਗੋਲੀਬਾਰੀ ਕੀਤੀ ਗਈ ਹੈ। ਫਿਲਹਾਲ ਇਸ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਵਾਲਾ ਵਿਅਕਤੀ ਸੁਰੱਖਿਆ ਗਾਰਡ ਹੈ। ਇਸ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।