[gtranslate]

ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਠੋਕਿਆ 50 ਹਜ਼ਾਰ ਦਾ ਜੁਰਮਾਨਾ, ਜਾਣੋ ਕਿਉਂ ?

hc fined punjab govt

ਹਾਈ ਕੋਰਟ ਨੇ ਪੰਜਾਬ ਵਿੱਚ ਹੁਸ਼ਿਆਰਪੁਰ ਮਾਈਨਿੰਗ ਸਾਈਟ ਦੇ ਨਿਯਮਾਂ ਦੇ ਉਲਟ ਠੇਕਾ ਰੱਦ ਕਰਨ ਲਈ ਪੰਜਾਬ ਸਰਕਾਰ ਨੂੰ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਇਹ ਰਕਮ ਪਟੀਸ਼ਨਰ ਕੰਪਨੀ ਨੂੰ 1 ਹਫ਼ਤੇ ਦੇ ਅੰਦਰ ਦੇਣ ਦੇ ਹੁਕਮ ਵੀ ਦਿੱਤੇ ਗਏ ਹਨ। ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਆਲੋਕ ਜੈਨ ਦੀ ਬੈਂਚ ਨੇ ਪ੍ਰਾਈਮ ਵਿਜ਼ਨ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਹ ਹੁਕਮ ਦਿੱਤਾ ਹੈ।

ਹਾਈਕੋਰਟ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹਾ ਮਾਮਲਾ ਸੁਣਵਾਈ ਲਈ ਆਇਆ ਸੀ। ਉਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਭਵਿੱਖ ਵਿੱਚ ਅਜਿਹਾ ਕਰਨ ਤੋਂ ਪਹਿਲਾਂ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਪਰ ਪੰਜਾਬ ਸਰਕਾਰ ਵੱਲੋਂ ਮੁੜ ਅਜਿਹਾ ਕਰਨ ’ਤੇ ਹਾਈ ਕੋਰਟ ਨੇ ਸਖ਼ਤੀ ਦਿਖਾਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਹੁਕਮ ਗਲਤੀ ਨਾਲ ਜਾਰੀ ਹੋਣ ਦੀ ਗੱਲ ਮੰਨ ਕੇ ਵਾਪਿਸ ਲੈ ਲਿਆ ਹੈ।

ਹਾਈਕੋਰਟ ਨੇ ਦੇਖਿਆ ਕਿ ਪਹਿਲਾਂ ਵੀ ਇੱਕ ਮਾਮਲੇ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ। ਉਸ ਦੌਰਾਨ ਹਾਈਕੋਰਟ ਨੇ ਚਿਤਾਵਨੀ ਦਿੱਤੀ ਸੀ ਕਿ ਅਜਿਹਾ ਦੁਬਾਰਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਿਸ ਕਾਰਨ ਹਾਈਕੋਰਟ ਨੇ ਸਰਕਾਰ ਨੂੰ 50,000 ਰੁਪਏ ਦਾ ਜੁਰਮਾਨਾ ਲਗਾ ਕੇ ਰਕਮ ਅਦਾ ਕਰਨ ਦੇ ਹੁਕਮ ਦਿੱਤੇ ਹਨ। ਕੰਪਨੀ ਵੱਲੋਂ ਹਾਈ ਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਪੰਜਾਬ ਸਰਕਾਰ ਨੇ 23 ਸਤੰਬਰ ਨੂੰ ਹੁਕਮ ਜਾਰੀ ਕਰਕੇ ਠੇਕਾ ਰੱਦ ਕੀਤਾ ਸੀ ਪਰ ਜਦੋਂ ਮਾਮਲਾ ਹਾਈ ਕੋਰਟ ਵਿੱਚ ਪੁੱਜਿਆ ਤਾਂ ਸਰਕਾਰ ਨੇ 26 ਅਕਤੂਬਰ ਨੂੰ ਹੁਕਮ ਵਾਪਿਸ ਲੈ ਲਿਆ।

Leave a Reply

Your email address will not be published. Required fields are marked *