[gtranslate]

ਰਾਤ ਨੂੰ ਡੇਢ ਵਜੇ ਨਜਾਇਜ਼ ਮਾਈਨਿੰਗ ਫੜਨ ਪਹੁੰਚੇ MP ਬਿੱਟੂ, ਕਿਹਾ – ‘ਮੰਤਰੀ ਰਾਤ ਨੂੰ ਆ ਕੇ ਦੇਖਣ ਮੌਕਾ ਕਿਵੇਂ ਹੋ ਰਹੀ ਹੈ ਮਾਈਨਿੰਗ’

late night raids in jagraon

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਬੀਤੀ ਰਾਤ1.30 ਵਜੇ ਦੇ ਕਰੀਬ ਜਗਰਾਉਂ ਦੇ ਆਖਰੀ ਪਿੰਡ ਬਹਾਦਰਕੇ ਪਹੁੰਚੇ। ਬਿੱਟੂ ਨੂੰ ਕਈ ਦਿਨਾਂ ਤੋਂ ਸੂਚਨਾ ਸੀ ਕਿ ਪਿੰਡ ਬਹਾਦਰਕੇ ਵਿੱਚ ਰਾਤ ਸਮੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਦੇਰ ਰਾਤ ਬਿੱਟੂ ਨੇ ਮੌਕੇ ’ਤੇ ਪਹੁੰਚ ਕੇ ਮਾਈਨਿੰਗ ਵਾਲੀ ਥਾਂ ਦੇਖੀ। ਬਿੱਟੂ ਨੇ ਕਿਹਾ ਕਿ ਇਸ ਜਗ੍ਹਾ ‘ਤੇ ਆ ਕੇ ਮੈਂ ਖੁਦ ਹੈਰਾਨ ਹਾਂ ਕਿ ਇੱਥੇ ਇੰਨੇ ਵੱਡੇ ਪੱਧਰ ‘ਤੇ ਰੇਤ ਦਾ ਕਾਲਾ ਕਾਰੋਬਾਰ ਹੋ ਰਿਹਾ ਹੈ। ਇਹ ਮਾਈਨਿੰਗ ਸਤਲੁਜ ਦਰਿਆ ਵਿੱਚ ਹੋ ਰਹੀ ਹੈ। ਬਿੱਟੂ ਨੇ ਦੱਸਿਆ ਕਿ ਮੌਕਾ ਦੇਖ ਕੇ ਪਤਾ ਲੱਗਾ ਹੈ ਕਿ ਇੱਥੋਂ ਲੋਕਲ ਟਰਾਲੀਆਂ ਆਦਿ ਭਰ ਕੇ ਚੱਲ ਰਹੀਆਂ ਹਨ। ਪੰਜਾਬ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਬਿੱਟੂ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਸਾਡੀਆਂ ਗੱਡੀਆਂ ਆ ਰਹੀਆਂ ਹਨ। ਇਨ੍ਹਾਂ ਲੋਕਾਂ ਨੇ ਸੜਕ ਜਾਮ ਕਰਨ ਲਈ ਰਸਤੇ ਵਿੱਚ ਮਿੱਟੀ ਦੇ ਵੱਡੇ-ਵੱਡੇ ਢੇਰ ਲਗਾ ਦਿੱਤੇ ਤਾਂ ਜੋ ਅਸੀਂ ਉਨ੍ਹਾਂ ਦਾ ਪਿੱਛਾ ਨਾ ਕਰ ਸਕੀਏ।

ਬਿੱਟੂ ਨੇ ਕਿਹਾ ਕਿ ਮੰਤਰੀ ਹਰਜੋਤ ਸਿੰਘ ਬੈਂਸ ਜ਼ਰੂਰ ਇੱਥੇ ਆ ਕੇ ਮੌਕਾ ਦੇਖਣ। ਜੇਕਰ ਤੁਹਾਡੀ ਸਰਕਾਰ ਬਦਲਾਅ ਦੀ ਗੱਲ ਕਰਦੀ ਹੈ ਤਾਂ ਇੱਕ ਵਾਰ ਮੰਤਰੀ ਜ਼ਰੂਰ ਰਾਤ ਨੂੰ ਇੱਥੇ ਆ ਕੇ ਦੇਖ ਲੈਣ ਕਿ ਇੱਥੇ ਕਿਵੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਅੱਧੀ ਰਾਤ ਨੂੰ ਰੇਤ ਦੀਆਂ ਟਰਾਲੀਆਂ ਭਰਨ ਦੀ ਮਨਜੂਰੀ ਕੌਣ ਦੇ ਰਿਹਾ ਹੈ। ਬਿੱਟੂ ਨੇ ਕਿਹਾ ਕਿ ਇਹ ਨਾਜਾਇਜ਼ ਮਾਈਨਿੰਗ ਕਿਸ ਦੇ ਇਸ਼ਾਰੇ ‘ਤੇ ਹੋ ਰਹੀ ਹੈ ਇਹ ਜਾਂਚ ਦਾ ਵਿਸ਼ਾ ਹੈ। ਇਸ ਸਬੰਧੀ ਉਹ ਪ੍ਰਸ਼ਾਸਨ ਨੂੰ ਪੱਤਰ ਲਿਖਣਗੇ। ਉਨ੍ਹਾਂ ਕਿਹਾ ਕਿ ਉਹ ਮੌਕੇ ‘ਤੇ ਵੀ ਕੈਮਰੇ ਦੇ ਸਾਹਮਣੇ ਟਰਾਲੀ ਵਾਲਿਆਂ ਨੂੰ ਫੜ ਸਕਦੇ ਹਨ, ਪਰ ਉਹ ਕਿਸੇ ਦਾ ਨੁਕਸਾਨ ਨਹੀਂ ਕਰਨਗੇ | ਪ੍ਰਸ਼ਾਸਨ ਨੂੰ ਜਾਗਣ ਦੀ ਲੋੜ ਹੈ।

Likes:
0 0
Views:
210
Article Categories:
India News

Leave a Reply

Your email address will not be published. Required fields are marked *