[gtranslate]

ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ MP ਰਵਨੀਤ ਬਿੱਟੂ ਤੇ ਗੁਰਜੀਤ ਔਜਲਾ ਨੇ ਸੰਸਦ ‘ਚ ਲਾਇਆ ਧਰਨਾ, ਦੇਖੋ ਵੀਡੀਓ

mps ravneet bittu and gurjeet aujla

ਮੰਗਲਵਾਰ ਨੂੰ ਲੋਕ ਸਭਾ ਦੀ ਸੁਣਵਾਈ ਮੁਲਤਵੀ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਗੁਰਜੀਤ ਔਜਲਾ ਨੇ ਸਦਨ ਦੇ ਅੰਦਰ ਧਰਨਾ ਦਿੱਤਾ ਹੈ। ਅੱਜ ਸ਼ਾਮ ਤਕਰੀਬਨ 04.35 ਵਜੇ ਲੋਕ ਸਭਾ ਦੀ ਕਾਰਵਾਈ ਦਿਨਭਰ ਲਈ ਮੁਲਤਵੀ ਹੋਣ ਤੋਂ ਬਾਅਦ, ਪੰਜਾਬ ਦੇ ਦੋਵੇਂ ਸੰਸਦ ਮੈਂਬਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੁੱਦੇ ‘ਤੇ ਸਦਨ ਦੇ ਅੰਦਰ ਧਰਨੇ ‘ਤੇ ਬੈਠ ਗਏ। ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਨੇ ਵੀ ਸੰਸਦ ਦੇ ਅੰਦਰ ਦੋਵੇਂ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। ਕਾਂਗਰਸ ਦੇ ਮੈਂਬਰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਪਿਛਲੇ ਕਈ ਦਿਨਾਂ ਤੋਂ, ਪੈਗਾਸਸ ਅਤੇ ਖੇਤੀ ਕਾਨੂੰਨਾਂ ਸਮੇਤ ਕੁੱਝ ਹੋਰ ਮੁੱਦਿਆਂ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਹੰਗਾਮਾ ਜਾਰੀ ਹੈ। ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋਇਆ ਸੀ, ਪਰ ਹੁਣ ਤੱਕ ਦੋਵੇਂ ਸਦਨਾਂ ਦੀ ਕਾਰਵਾਈ ਠੱਪ ਹੀ ਰਹੀ ਹੈ। ਇਸ ਦੇ ਨਾਲ ਹੀ, ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਮੰਗਲਵਾਰ ਨੂੰ ਮੁਲਾਕਾਤ ਕੀਤੀ ਅਤੇ ਪੇਗਾਸਸ ਜਾਸੂਸੀ ਮਾਮਲੇ, ਖੇਤੀਬਾੜੀ ਕਾਨੂੰਨ ਅਤੇ ਕੁੱਝ ਹੋਰ ਮੁੱਦਿਆਂ ਬਾਰੇ ਲੋਕ ਸਭਾ ਵਿੱਚ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ ਹਨ।

ਜ਼ਿਕਰਯੋਗ ਹੈ ਕਿਸਾਨ ਪਿਛਲੇ 8 ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਅਤੇ ਸਰਕਾਰ ਵਿਚਕਾਰ 11 ਦੌਰ ਦੀ ਗੱਲਬਾਤ ਵੀ ਹੋਈ ਹੈ, ਪਰ ਮਸਲੇ ਦਾ ਕੋਈ ਹੱਲ ਨਹੀਂ ਹੋਇਆ।

Leave a Reply

Your email address will not be published. Required fields are marked *