ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਲਈ ਬਹੁਤ ਹੀ ਖੁਸ਼ੀ ਦਾ ਮੌਕਾ ਹੈ। ਅਦਾਕਾਰਾ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਬਿਪਾਸ਼ਾ ਬਾਸੂ ਨੇ ਬੇਟੀ ਨੂੰ ਜਨਮ ਦਿੱਤਾ ਹੈ। ਕਰਨ ਸਿੰਘ ਗਰੋਵਰ ਪਿਤਾ ਬਣੇ ਹਨ। ਇਸ ਸਮੇਂ ਅਦਾਕਾਰਾ ਦੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ। ਇਹ ਜੋੜਾ ਕਾਫੀ ਸਮੇਂ ਤੋਂ ਇਸ ਦਿਨ ਦਾ ਇੰਤਜ਼ਾਰ ਕਰ ਰਿਹਾ ਸੀ। ਉਨ੍ਹਾਂ ਦੇ ਘਰ ਖੁਸ਼ੀ ਆਉਣ ਮਗਰੋਂ ਉਨ੍ਹਾਂ ਦੇ ਫੈਨਜ਼ ਵੀ ਕਾਫੀ ਉਤਸ਼ਾਹਿਤ ਹਨ। ਬਿਪਾਸ਼ਾ ਦੇ ਮਾਂ ਬਣਨ ਦੀ ਖਬਰ ਸੋਸ਼ਲ ਮੀਡੀਆ ‘ਤੇ ਹਰ ਪਾਸੇ ਫੈਲ ਗਈ ਹੈ।
ਹਰ ਕੋਈ ਅਦਾਕਾਰਾ ਨੂੰ ਵਧਾਈ ਦੇ ਰਿਹਾ ਹੈ। ਮਸ਼ਹੂਰ ਜੋੜੇ ਦੇ ਘਰ ਲਕਸ਼ਮੀ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਅਦਾਕਾਰਾ ਨੇ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਹੈ।