[gtranslate]

ਲੁਧਿਆਣਾ ‘ਚ ਮਹਿਲਾ SHO ਨੂੰ ਕੀਤਾ ਗਿਆ ਮੁਅੱਤਲ, ਸਾਈਬਰ ਕ੍ਰਾਈਮ ‘ਚ ਰਿਸ਼ਵਤ ਲੈਣ ਦੇ ਲੱਗੇ ਨੇ ਦੋਸ਼

sho suspended in ludhiana

ਪੰਜਾਬ ਦੇ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਇੱਕ ਮਹਿਲਾ SHO ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਮਹਿਲਾ ਅਧਿਕਾਰੀ ਲੁਧਿਆਣਾ ਦੇ ਸਰਾਭਾ ਨਗਰ ਥਾਣੇ ਵਿੱਚ ਤਾਇਨਾਤ ਸੀ। ਇਸ ਅਧਿਕਾਰੀ ਦੀ ਤਾਇਨਾਤੀ ਨੂੰ 4 ਤੋਂ 5 ਦਿਨ ਹੀ ਹੋਏ ਸਨ। ਚਰਚਾ ਹੈ ਕਿ ਇਹ ਮਹਿਲਾ ਅਧਿਕਾਰੀ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਦੀ ਸਿਫ਼ਾਰਿਸ਼ ‘ਤੇ ਇੱਥੇ ਤਾਇਨਾਤ ਸੀ। ਇੱਥੋਂ ਤੱਕ ਕਿ ਵਿਧਾਇਕ ਨੂੰ ਵੀ ਸ਼ਾਇਦ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਉਹ ਜਿਸ ਮਹਿਲਾ ਅਧਿਕਾਰੀ ਦੀ ਸਿਫ਼ਾਰਿਸ਼ ਕਰ ਰਹੇ ਸੀ, ਉਸ ‘ਤੇ ਮੋਹਾਲੀ ਸਾਈਬਰ ਕ੍ਰਾਈਮ ‘ਚ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਗੰਭੀਰ ਦੋਸ਼ ਲੱਗ ਰਹੇ ਹਨ। ਜ਼ਿਲ੍ਹਾ ਪੁਲਿਸ ਨੂੰ ਵੀ ਮਹਿਲਾ ’ਤੇ ਲੱਗੇ ਦੋਸ਼ਾਂ ਦੀ ਜਾਣਕਾਰੀ ਨਹੀਂ ਸੀ ਅਤੇ ਨਾ ਹੀ ਮਹਿਲਾ ਪੁਲੀਸ ਅਧਿਕਾਰੀ ਨੇ ਥਾਣੇ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੂੰ ਇਹ ਜਾਣਕਾਰੀ ਦਿੱਤੀ ਸੀ।

ਇਸ ਮਾਮਲੇ ਵਿੱਚ ਉੱਚ ਪੁਲੀਸ ਅਧਿਕਾਰੀਆਂ ਨੇ ਮਹਿਲਾ ਐਸਐਚਓ ਅਮਨਜੋਤ ਸੰਧੂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਜਦੋਂ ਏਡੀਸੀਪੀ ਤੁਸ਼ਾਰ ਗੁਪਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਹੀ ਆਇਆ ਹੈ। ਮਾਮਲਾ ਸਪਸ਼ਟ ਹੁੰਦੇ ਹੀ ਸੂਚਿਤ ਕੀਤਾ ਜਾਵੇਗਾ।

 

Leave a Reply

Your email address will not be published. Required fields are marked *