ਪੰਜਾਬ ਦੇ ਖਤਰਨਾਕ ਗੈਂਗਸਟਰ ਹਰਵਿੰਦਰ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ‘ਚ ਮੌਤ ਹੋ ਗਈ ਹੈ। ਹਾਲਾਂਕਿ ਇਸ ਦਾ ਕਾਰਨ ਸਪੱਸ਼ਟ ਨਹੀਂ ਹੈ। ਕੁੱਝ ਮੀਡੀਆ ਰਿਪੋਰਟਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਗੋਲੀ ਮਾਰੀ ਗਈ ਹੈ, ਜਦੋਂ ਕਿ ਕੁੱਝ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਮੌਤ ਦਵਾਈਆਂ ਦੀ ਓਵਰਡੋਜ਼ ਕਾਰਨ ਹੋਈ ਹੈ। ਇਸ ਦੌਰਾਨ ਬੰਬੀਹਾ ਗੱਗ ਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਹੈ ਕਿ ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਰਿੰਦਾ ਨੂੰ ਮਾਰ ਕੇ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਰਿੰਦਾ ਨੂੰ ਕਿਡਨੀ ਦੀ ਬੀਮਾਰੀ ਸੀ। ਰਿੰਦੇ ਦਾ ਲਾਹੌਰ ਦੇ ਜਿੰਦਲ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਇੱਥੋਂ ਉਸ ਨੂੰ ਮਿਲਟਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸੂਤਰਾਂ ਮੁਤਾਬਿਕ ਹਸਪਤਾਲ ‘ਚ ਰਿੰਦਾ ਨੂੰ ਟੀਕਾ ਲਗਾਇਆ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਜਦਕਿ ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਰਿੰਦੇ ਨੂੰ ਪਾਕਿਸਤਾਨ ਵਿੱਚ ਸੈੱਟ ਕਰਵਾਇਆ ਸੀ। ਇਸ ਤੋਂ ਬਾਅਦ ਉਹ ਵਿਰੋਧੀ ਗਰੋਹ ਵਿੱਚ ਸ਼ਾਮਿਲ ਹੋ ਗਿਆ। ਉਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਗੈਂਗਸਟਰਾਂ ਲਾਰੈਂਸ ਅਤੇ ਗੋਲਡੀ ਬਰਾੜ ਦਾ ਵੀ ਸਾਥ ਦਿੱਤਾ ਸੀ। ਰਿੰਦਾ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਵੀ ਜੁੜਿਆ ਹੋਇਆ ਸੀ। ਕਿਹਾ ਜਾਂਦਾ ਹੈ ਕਿ ਰਿੰਦਾ ਭਾਰਤ ਵਿੱਚ BKI ਦਾ ਹੈਂਡਲਰ ਸੀ। ਪੰਜਾਬ ਵਿੱਚ ਟਾਰਗੇਟ ਕਿਲਿੰਗ ਅਤੇ ਦਹਿਸ਼ਤ ਫੈਲਾਉਣ ਪਿੱਛੇ ਰਿੰਦੇ ਦਾ ਹੱਥ ਸੀ।