ਭਾਰਤੀ ਟੀਮ ਇਸ ਸਮੇਂ ਨਿਊਜ਼ੀਲੈਂਡ ਦੌਰੇ ‘ਤੇ ਹੈ। ਇਸ ਦੌਰੇ ‘ਤੇ ਟੀਮ ਇੰਡੀਆ 3 ਟੀ-20 ਮੈਚਾਂ ਤੋਂ ਇਲਾਵਾ 3 ਵਨਡੇ ਮੈਚਾਂ ਦੀ ਸੀਰੀਜ਼ ਖੇਡੇਗੀ। ਹਾਲਾਂਕਿ ਇਸ ਸੀਰੀਜ਼ ਦਾ ਪਹਿਲਾ ਟੀ-20 ਮੈਚ ਮੀਂਹ ਕਾਰਨ ਬਿਨਾਂ ਗੇਂਦ ਸੁੱਟੇ ਰੱਦ ਕਰਨਾ ਪਿਆ ਸੀ। ਇਸ ਦੇ ਨਾਲ ਹੀ ਇਸ ਸੀਰੀਜ਼ ਦਾ ਦੂਜਾ ਮੈਚ ਐਤਵਾਰ ਨੂੰ ਯਾਨੀ ਕਿ ਅੱਜ ਖੇਡਿਆ ਜਾਵੇਗਾ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਟੀ-20 ਮੈਚ ਭਾਰਤੀ ਸਮੇਂ ਅਨੁਸਾਰ 12.30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ‘ਚ ਬੜ੍ਹਤ ਬਣਾਉਣਾ ਚਾਹੁਣਗੀਆਂ।
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਐਤਵਾਰ ਨੂੰ ਹੋਣ ਵਾਲੇ ਦੂਜੇ ਟੀ-20 ‘ਤੇ ਵੀ ਬੱਦਲ ਛਾਏ ਹੋਏ ਹਨ ਅਤੇ ਮੀਂਹ ਇਸ ਮੈਚ ‘ਚ ਵੀ ਰੁਕਾਵਟ ਪਾ ਸਕਦਾ ਹੈ। ਹਾਲਾਂਕਿ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੂੰ ਉਮੀਦ ਹੈ ਕਿ ਐਤਵਾਰ ਨੂੰ ਧੁੱਪ ਨਿਕਲੇਗੀ ਪਰ ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਪੂਰੇ ਦਿਨ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ ਜੋ ਦੋਵਾਂ ਟੀਮਾਂ ਨੂੰ ਆਪਣੀ ਟੀ-20 ਟੀਮ ਤਿਆਰ ਕਰਨ ਵਿੱਚ ਰੁਕਾਵਟ ਪਾ ਸਕਦਾ ਹੈ।