ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸ਼ੁੱਕਰਵਾਰ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਆਪਣੇ ਪੁੱਤਰ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਲੈਣ ਦੀ ਖ਼ਬਰ ਦਾ ਸਵਾਗਤ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੁਸ਼ਟੀ ਕੀਤੀ ਹੈ ਕਿ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਗੈਂਗਸਟਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸੀਐਮ ਮਾਨ ਨੇ ਇਹ ਵੀ ਕਿਹਾ ਕਿ ਗੈਂਗਸਟਰ ਬਰਾੜ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ ਅਤੇ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ। ਗੋਲਡੀ ਬਰਾੜ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਹੈ, ਜਿਸ ਨੇ ਪਹਿਲਾਂ ਵੀ ਕਈ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਹੈ।
ਸੀਐਮ ਮਾਨ ਨੇ ਅਹਿਮਦਾਬਾਦ ਵਿੱਚ ਕਿਹਾ ਕਿ ਗੋਲਡੀ ਬਰਾੜ ਜਲਦੀ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੋਵੇਗਾ। ਮਾਨਸਾ ਵਿੱਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਘਟਨਾਕ੍ਰਮ ਬਾਰੇ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ ਹੈ। ਪੁੱਛਣ ‘ਤੇ ਉਨ੍ਹਾਂ ਕਿਹਾ ਕਿ ‘ਮੇਰੇ ਕੋਲ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਮੈਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਬਰਾੜ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਜੇਕਰ ਅਜਿਹਾ ਹੈ, ਤਾਂ ਮੈਂ ਇਸਦਾ ਸਵਾਗਤ ਕਰਦਾ ਹਾਂ।