ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਭਾਜਪਾ ਨੂੰ ਸ਼ਾਨਦਾਰ ਜਿੱਤ ਮਿਲੀ ਹੈ। ਸੂਬੇ ਦੀ ਸਿਆਸਤ ਵਿੱਚ ਪਹਿਲੀ ਵਾਰ ਮੈਦਾਨ ਵਿੱਚ ਉਤਰੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ 5 ਸੀਟਾਂ ਜਿੱਤੀਆਂ ਹਨ। ਇਸ ਦੇ ਲਈ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਡੀਓ ਅਪਲੋਡ ਕਰਕੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ, ਗੁਜਰਾਤ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਬਣਾ ਦਿੱਤਾ ਹੈ। ਗੁਜਰਾਤ ‘ਚ ‘ਆਪ’ ਨੂੰ ਮਿਲੀਆਂ ਵੋਟਾਂ ਦੀ ਗਿਣਤੀ ਦੇ ਹਿਸਾਬ ਨਾਲ ‘ਆਪ’ ਕਾਨੂੰਨੀ ਤੌਰ ‘ਤੇ ਰਾਸ਼ਟਰੀ ਪਾਰਟੀ ਬਣ ਗਈ ਹੈ। ਅਜੇ ਦਸ ਸਾਲ ਪਹਿਲਾਂ ਛੋਟੀ ਜਿਹੀ ਆਮ ਆਦਮੀ ਪਾਰਟੀ ਬਣੀ ਸੀ। ਮੈਂ ਗੁਜਰਾਤ ਦੇ ਲੋਕਾਂ ਦਾ ਬਹੁਤ-ਬਹੁਤ ਧੰਨਵਾਦ ਕਰਦਾ ਰਹਾਂਗਾ। ਮੈਂ ਤੁਹਾਡੇ ਪਿਆਰ ਲਈ ਸਦਾ ਲਈ ਧੰਨਵਾਦੀ ਰਹਾਂਗਾ।
राष्ट्रीय पार्टी बनने पर आम आदमी पार्टी के सभी कार्यकर्ताओं और सभी देशवासियों को बधाई। pic.twitter.com/sba9Q1sz1f
— Arvind Kejriwal (@ArvindKejriwal) December 8, 2022
ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਨੂੰ ਭਾਜਪਾ ਦਾ ਗੜ੍ਹ ਮੰਨਿਆ ਜਾਂਦਾ ਹੈ। ਅਸੀਂ ਗੁਜਰਾਤ ਦੇ ਕਿਲ੍ਹੇ ਨੂੰ ਤੋੜਨ ਵਿੱਚ ਕਾਮਯਾਬ ਹੋਏ ਹਾਂ। ਸਾਨੂੰ ਕਰੀਬ 13 ਫੀਸਦੀ ਵੋਟਾਂ ਮਿਲੀਆਂ ਹਨ। ਇਸ ਵਾਰ ਅਸੀਂ ਕਿਲ੍ਹਾ ਤੋੜਨ ਵਿੱਚ ਕਾਮਯਾਬ ਹੋਏ ਹਾਂ, ਅਗਲੀ ਵਾਰ ਅਸੀਂ ਕਿਲ੍ਹਾ ਜਿੱਤਾਂਗੇ।