[gtranslate]

CM ਭਗਵੰਤ ਮਾਨ ਨੇ ਗ੍ਰਹਿ ਮੰਤਰੀ ਸ਼ਾਹ ਨਾਲ ਕੀਤੀ ਮੁਲਾਕਤ, ਜਾਣੋ ਕਿਹੜੇ ਮੁੱਦਿਆਂ ‘ਤੇ ਹੋਈ ਗੱਲਬਾਤ

cm mann meets amit shah

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਨਾਲ ਸਬੰਧਿਤ ਤਿੰਨ ਮਾਮਲਿਆਂ ‘ਤੇ ਗੱਲਬਾਤ ਕੀਤੀ ਹੈ। ਇਸ ਦੌਰਾਨ ਪੰਜਾਬ ਨੂੰ ਆਰ.ਡੀ.ਐਫ ਦੇ ਕਰੀਬ 2800 ਕਰੋੜ ਰੁਪਏ ਜਾਰੀ ਕਰਨ, ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਥੋੜਾ ਅੱਗੇ ਲਿਜਾਣ ਅਤੇ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਬਾਰੇ ਗੱਲਬਾਤ ਕੀਤੀ ਗਈ।

ਸੀਐਮ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਗ੍ਰਹਿ ਮੰਤਰੀ ਨੇ ਆਰਡੀਐਫ ਦੇ ਪੈਸੇ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਸਰਹੱਦੀ ਕੰਡਿਆਲੀ ਤਾਰ ਭਾਰਤੀ ਸਰਹੱਦ ਅੰਦਰ ਕਰੀਬ 4 ਕਿਲੋਮੀਟਰ ਅੰਦਰ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿੱਚ ਗ੍ਰਹਿ ਮੰਤਰੀ ਨੇ ਇਸ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਨ ਦੀ ਗੱਲ ਕਹੀ। ਸੀਐਮ ਮਾਨ ਨੇ ਦੱਸਿਆ ਕਿ ਪਠਾਨਕੋਟ ਵਿੱਚ ਸਰਹੱਦੀ ਕੰਡਿਆਲੀ ਤਾਰ ਪਾਕਿ ਸਰਹੱਦ ਤੋਂ ਪਹਿਲਾਂ 200 ਮੀਟਰ ਤੱਕ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸਮੇਂ-ਸਮੇਂ ’ਤੇ ਗ੍ਰਹਿ ਮੰਤਰੀ ਨਾਲ ਮੀਟਿੰਗਾਂ ਹੁੰਦੀਆਂ ਰਹਿੰਦੀਆਂ ਹਨ।

Leave a Reply

Your email address will not be published. Required fields are marked *