ਪੰਜਾਬੀ ਗਾਇਕ ਜੈਜ਼ੀ-ਬੀ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਮੰਗਲਵਾਰ ਸਵੇਰ ਤੋਂ, ਭਾਰਤ ਵਿੱਚ ਜੈਜ਼ੀ-ਬੀ ਦੇ ਖਾਤੇ ‘ਤੇ ਪਾਬੰਦੀ ਦਾ ਨੋਟਿਸ ਦਿਖਾਇਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਜੈਜ਼ੀ-ਬੀ ਦਾ ਅਕਾਊਂਟ ਟਵਿਟਰ ਵੱਲੋਂ ਵੈਰੀਫਾਈ ਕੀਤਾ ਗਿਆ ਸੀ। ਦੱਸ ਦੇਈਏ ਜੈਜ਼ੀ-ਬੀ ਕਿਸਾਨ ਅੰਦੋਲਨ ਦੌਰਾਨ ਵੀ ਕਾਫੀ ਸਰਗਰਮ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅਕਾਊਂਟ ਇੱਕ ਕਾਨੂੰਨੀ ਨੋਟਿਸ ਕਾਰਨ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਭਾਰਤ ਵਿੱਚ ਹੀ ਸਸਪੈਂਡ ਕੀਤਾ ਗਿਆ ਹੈ। ਜੈਜ਼ੀ-ਬੀ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਰਹਿੰਦੇ ਹਨ।
ਜੈਜ਼ੀ-ਬੀ ਦਾ ਜ਼ਿਆਦਾਤਰ ਸਮਾਂ ਵਿਦੇਸ਼ਾਂ ‘ਚ ਹੀ ਬੀਤਿਆ ਹੈ, ਪਰ ਉਹ ਕਿਸਾਨ ਅੰਦੋਲਨ ਦੌਰਾਨ ਬਹੁਤ ਸਰਗਰਮ ਸਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਕਿਸਾਨਾਂ ਦੀ ਆਵਾਜ਼ ਪੂਰੀ ਦੁਨੀਆ ਤੱਕ ਪਹੁੰਚਾਈ ਸੀ। ਜ਼ਿਕਰਯੋਗ ਹੈ ਕਿ ਜੈਜ਼ੀ-ਬੀ ਕਿਸਾਨ ਅੰਦੋਲਨ ‘ਚ ਸਰਗਰਮ ਰਹਿਣ ਵਾਲੇ ਤੀਜੇ ਕਲਾਕਾਰ ਹਨ, ਜਿਨ੍ਹਾਂ ‘ਤੇ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਇਨਕਮ ਟੈਕਸ ਵਿਭਾਗ ਨੇ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੇ ਘਰਾਂ ਅਤੇ ਦਫਤਰਾਂ ‘ਤੇ ਛਾਪੇਮਾਰੀ ਕੀਤੀ ਸੀ।