ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਪੂਰੀ ਤਿਆਰੀ ਕਰ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬੁਲਾਈ ਗਈ ਸੀ। ਇਹ ਮੀਟਿੰਗ ਸਿਵਲ ਸਕੱਤਰੇਤ ਵਿੱਚ ਹੋਈ। ਮੀਟਿੰਗ ਵਿੱਚ ਕਰੋਨਾ ਵਾਇਰਸ ਦੇ ਨਵੇਂ ਕੇਸਾਂ ਨੂੰ ਲੈ ਕੇ ਸਰਕਾਰ ਚਿੰਤਤ ਨਜ਼ਰ ਆਈ।ਮੀਟਿੰਗ ਵਿੱਚ ਲੁਧਿਆਣਾ ਦੇ ਸਿਵਲ ਸਰਜਨ ਡਾ: ਹਿਤਿੰਦਰ ਕੌਰ ਨੇ ਦੱਸਿਆ ਕਿ ਕਰੋਨਾ ਦੇ ਨਵੇਂ ਰੂਪ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ।ਉਨ੍ਹਾਂ ਦੱਸਿਆ ਕਿ ਕੋਵਿਡ ਦੀ ਜਾਂਚ ਲਈ ਇਸ ਦੀ ਰਿਪੋਰਟ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਭੇਜੀ ਜਾਵੇਗੀ।
ਚੀਨ ਸਮੇਤ ਕਈ ਦੇਸ਼ਾਂ ‘ਚ ਕੋਰੋਨਾ ਦੇ ਨਵੇਂ ਰੂਪ ਸਾਹਮਣੇ ਆਏ ਹਨ। ਜਿਸ ਸਬੰਧੀ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੇ ਵੀ ਸ਼ਮੂਲੀਅਤ ਕੀਤੀ ਪਰ ਇਸ ਮੀਟਿੰਗ ਤੋਂ ਬਾਅਦ ਕੋਈ ਨਵਾਂ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਪਿਛਲੇ ਹਫ਼ਤੇ ਤੱਕ ਪੰਜਾਬ ਵਿੱਚ ਕੋਰੋਨਾ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ।