ਦੱਖਣੀ ਆਕਲੈਂਡ ਵਿੱਚ ਇੱਕ ਘਰ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੋਂ ਪਹਿਲਾ ਗੜਬੜ ਅਤੇ ਲੜਾਈ ਦੀਆਂ ਰਿਪੋਰਟਾਂ ਮਿਲੀਆਂ ਸਨ। ਪੁਲਿਸ ਨੇ ਦੱਸਿਆ ਕਿ ਰਿਪੋਰਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਸਵੇਰੇ 12.20 ਵਜੇ ਏਅਰਫੀਲਡ ਰੋਡ, ਟਾਕਾਨਿਨੀ ‘ਤੇ ਇੱਕ ਜਾਇਦਾਦ ‘ਤੇ ਬੁਲਾਇਆ ਗਿਆ ਸੀ। ਜਿੱਥੇ ਇੱਕ 57 ਸਾਲਾ ਵਿਅਕਤੀ ਗੰਭੀਰ ਸੱਟਾਂ ਵਾਲੀ ਹਾਲਤ ‘ਚ ਮਿਲਿਆ ਸੀ ਪਰ ਥੋੜ੍ਹੇ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਉਹ ਹੁਣ ਇਹ ਪਤਾ ਲਗਾਉਣ ਲਈ ਜਾਂਚ ਕਰ ਰਹੇ ਹਨ ਕਿ ਉਹ ਜ਼ਖਮੀ ਕਿਵੇਂ ਹੋਇਆ ਸੀ। ਹਾਲਾਂਕਿ, ਸ਼ੁਰੂਆਤੀ ਪੁੱਛਗਿੱਛ ਤੋਂ ਬਾਅਦ ਪਤਾ ਲੱਗਾ ਹੈ ਕਿ ਘਟਨਾ ਵਿੱਚ ਸ਼ਾਮਿਲ ਲੋਕ ਇੱਕ ਦੂਜੇ ਨੂੰ ਜਾਣਦੇ ਸਨ। ਫਿਲਹਾਲ ਪੁਲਿਸ ਦੇ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।