ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਅੱਜ ਸ਼ਾਮ ਇੱਕ 3 ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਇਹ ਹਾਦਸਾ ਸੈਕਟਰ-126 ਵਿੱਚ ਵਾਪਰਿਆ ਹੈ। ਇਹ ਸ਼ੋਅਰੂਮ ਬਣਾਇਆ ਜਾ ਰਿਹਾ ਸੀ। ਇਹ ਥਾਂ ਨਿਝਰ ਚੌਕ ਦੇ ਕੋਲ ਹੈ। ਪਹਿਲਾਂ ਇਮਾਰਤ ਦੀ ਛੱਤ ਡਿੱਗ ਗਈ, ਜਿਸ ਦੇ ਭਾਰ ਨਾਲ ਪੂਰੀ ਇਮਾਰਤ ਢਹਿ ਗਈ। ਜਿਸ ਸਮੇਂ ਇਮਾਰਤ ਡਿੱਗੀ ਉਸ ਸਮੇਂ ਇਸ ਦੀ ਤੀਜੀ ਮੰਜ਼ਿਲ ‘ਤੇ ਕੰਮ ਚੱਲ ਰਿਹਾ ਸੀ। ਜਾਣਕਾਰੀ ਮੁਤਾਬਿਕ ਇਮਾਰਤ ਦੇ ਹੇਠਾਂ 11 ਮਜ਼ਦੂਰ ਦੱਬੇ ਹੋਏ ਹਨ। ਕਰੀਬ 2 ਘੰਟੇ ਤੱਕ ਚੱਲੇ ਬਚਾਅ ਦੌਰਾਨ ਸਾਰਿਆਂ ਨੂੰ ਬਚਾ ਲਿਆ ਗਿਆ ਹੈ।
ਫਾਇਰ ਬ੍ਰਿਗੇਡ ਅਤੇ ਐਨਡੀਆਰਐਫ ਦੀਆਂ ਟੀਮਾਂ ਸਮੇਂ ਸਿਰ ਮੌਕੇ ’ਤੇ ਪਹੁੰਚ ਗਈਆਂ। ਬਚਾਅ ਕਾਰਜ ਕਾਫੀ ਦੇਰ ਤੱਕ ਜਾਰੀ ਰਿਹਾ। ਜ਼ਖਮੀਆਂ ਨੂੰ ਮੋਹਾਲੀ ਫੇਜ਼ 6 ਦੇ ਸਿਵਲ ਹਸਪਤਾਲ ਅਤੇ ਪੀ.ਜੀ.ਆਈ. ਲਿਜਾਇਆ ਗਿਆ ਹੈ।