[gtranslate]

ਭਾਰਤੀ ਹਾਕੀ ਟੀਮ ਨੇ 41 ਸਾਲਾਂ ਬਾਅਦ ਇੱਕਲਾ ਓਲੰਪਿਕ ਮੈਡਲ ਨਹੀਂ ਦਿਲ ਵੀ ਜਿੱਤੇ, ਕੈਪਟਨ ਨੇ ਕਿਹਾ – ‘ਇਹ ਕਾਂਸੀ ਸੋਨੇ ਦੇ ਬਰਾਬਰ’

cm captain says indian hockey team

ਭਾਰਤੀ ਹਾਕੀ ਟੀਮ ਨੇ ਅੱਜ ਟੋਕੀਓ ਓਲੰਪਿਕਸ ਵਿੱਚ ਇਤਿਹਾਸ ਰਚ ਦਿੱਤਾ ਹੈ। ਰੋਮਾਂਚਕ ਮੈਚ ਵਿੱਚ ਭਾਰਤ ਨੇ 41 ਸਾਲ ਬਾਅਦ ਓਲੰਪਿਕ ਵਿੱਚ ਤਗਮਾ ਜਿੱਤਣ ਲਈ ਪਲੇਅ ਆਫ ਮੈਚ ਵਿੱਚ ਜਰਮਨੀ ਨੂੰ 5-4 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਹੈ।

ਸਿਮਰਨਜੀਤ ਸਿੰਘ ਦੇ ਦੋ ਗੋਲਾਂ ਨੇ ਭਾਰਤ ਨੂੰ 41 ਸਾਲ ਬਾਅਦ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਿੱਚ ਬਹੁਤ ਹੀ ਅਹਿਮ ਯੋਗਦਾਨ ਦਿੱਤਾ ਹੈ। ਭਾਰਤੀ ਹਾਕੀ ਟੀਮ ਦੀ ਇਸ ਪ੍ਰਾਪਤੀ ਤੋਂ ਬਾਅਦ ਦੇਸ਼ ਵਿੱਚ ਜਸ਼ਨ ਦਾ ਮਾਹੌਲ ਹੈ। ਨੇਤਾਵਾਂ ਨੇ ਟਵੀਟ ਕਰਕੇ ਭਾਰਤੀ ਹਾਕੀ ਟੀਮ ਨੂੰ ਵਧਾਈ ਵੀ ਦਿੱਤੀ ਹੈ।

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ, “ਰਾਸ਼ਟਰ ਲਈ ਮਾਣ ਵਾਲਾ ਅਤੇ ਇਤਿਹਾਸਕ ਪਲ ਕਿਉਂਕਿ ਪੁਰਸ਼ ਹਾਕੀ ਟੀਮ ਨੇ #Olympics ਵਿੱਚ ਜਰਮਨੀ ਨੂੰ ਇੱਕ ਸ਼ਾਨਦਾਰ ਮੈਚ ਵਿੱਚ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। 41 ਸਾਲਾਂ ਬਾਅਦ ਇੱਕ ਸ਼ਾਨਦਾਰ ਪ੍ਰਾਪਤੀ ਅਤੇ ਹਾਕੀ ‘ਚ ਕਾਂਸੀ ਦਾ ਮੈਡਲ ਗੋਲਡ ਦੇ ਬਰਾਬਰ ਹੈ। ਵਧਾਈਆਂ।” ਭਾਰਤੀ ਟੀਮ ਨੇ ਟੂਰਨਾਮੈਂਟ ਵਿੱਚ ਆਪਣੇ ਪ੍ਰਦਰਸ਼ਨ ਨਾਲ ਨਾ ਸਿਰਫ ਕਾਂਸੀ ਦਾ ਤਗਮਾ ਜਿੱਤਿਆ ਬਲਕਿ ਸਾਰਿਆਂ ਦਾ ਦਿਲ ਵੀ ਜਿੱਤਿਆ ਹੈ।

Leave a Reply

Your email address will not be published. Required fields are marked *