ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਸਾਮੀਆਂ ‘ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਸੈਕਟਰ-35 ਸਥਿਤ ਮਿਉਂਸਪਲ ਭਵਨ ਵਿਖੇ ਸਵੇਰੇ ਪ੍ਰੋਗਰਾਮ ਕਰਵਾਇਆ ਗਿਆ ਸੀ। ਮੁੱਖ ਮੰਤਰੀ ਨੇ ਕੁੱਲ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਟੈਕਨੀਸ਼ੀਅਨ ਅਤੇ 17 ਚੌਥੇ ਦਰਜੇ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਮੌਜੂਦ ਸਨ।
ਸਿਹਤ ਵਿਭਾਗ ‘ਚ ਨਵ-ਨਿਯੁਕਤ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਟੈਕਨੀਸ਼ੀਅਨ ਅਤੇ 17 ਗਰੁੱਪ-ਡੀ ਦੇ ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਵੰਡੇ..ਸਾਰਿਆਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ..
ਅਸੀਂ ਨੌਜਵਾਨਾਂ ਨੂੰ ਡਿਗਰੀ ਮੁਤਾਬਕ ਰੁਜ਼ਗਾਰ ਦੇਣ ਲਈ ਵਚਨਬੱਧ ਹਾਂ..ਹੋਰ ਵਿਭਾਗਾਂ ‘ਚ ਵੀ ਨੌਕਰੀਆਂ ਦੇਣ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ.. pic.twitter.com/nTscAQwb4Q
— Bhagwant Mann (@BhagwantMann) January 16, 2023
ਸੀ.ਐਮ ਮਾਨ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵੱਲ ਧਿਆਨ ਨਹੀਂ ਦਿੱਤਾ ਕਿਉਂਕਿ ਉਨ੍ਹਾਂ ਦੇ ਮਾੜੇ ਇਰਾਦੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਮੰਤਰੀ ਆਪਣਾ ਇਲਾਜ ਵਿਦੇਸ਼ਾਂ ਵਿੱਚ ਕਰਵਾਉਂਦੇ ਸਨ, ਜਦਕਿ ਆਮ ਆਦਮੀ ਨੂੰ ਖੱਜਲ-ਖੁਆਰ ਹੋਣਾ ਪੈਂਦਾ ਸੀ।