ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ‘ਚ 16 ਜਨਵਰੀ ਨੂੰ ਪਟਿਆਲਾ ਹਾਊਸ ਕੋਰਟ ਪਹੁੰਚੀ ਸੀ। ਜੈਕਲੀਨ ਫਰਨਾਂਡੀਜ਼ ਦਾ ਨਾਂ ਵੀ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਸ਼ਾਮਿਲ ਹੈ, ਜਿਸ ‘ਚ ਸੁਕੇਸ਼ ਚੰਦਰਸ਼ੇਖਰ ਅਤੇ ਹੋਰ ਸ਼ਾਮਿਲ ਹਨ। ਇਸ ਤੋਂ ਪਹਿਲਾਂ ਵੀ ਉਹ ਕਈ ਅਦਾਲਤਾਂ ਵਿੱਚ ਪੇਸ਼ ਹੋ ਚੁੱਕੀ ਹੈ। ਜੈਕਲੀਨ ਫਰਨਾਂਡੀਜ਼ ਨੇ ਅਦਾਲਤ ਤੋਂ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਸੀ, ਜਿਸ ਲਈ ਅਦਾਲਤ ਨੇ ਅਦਾਕਾਰਾ ਦੀ ਪਟੀਸ਼ਨ ‘ਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਹੁਣ ਜੈਕਲੀਨ ਦੀ ਪਟੀਸ਼ਨ ‘ਤੇ ਪਟਿਆਲਾ ਹਾਊਸ ਕੋਰਟ ‘ਚ 25 ਜਨਵਰੀ 2023 ਨੂੰ ਸੁਣਵਾਈ ਹੋਵੇਗੀ। ਦੱਸ ਦੇਈਏ ਕਿ 29 ਜਨਵਰੀ ਨੂੰ ਜੈਕਲੀਨ ਨੇ ਇੱਕ ਦਿਨ ਲਈ ਦੁਬਈ ਜਾਣ ਦੀ ਇਜਾਜ਼ਤ ਮੰਗੀ ਹੈ। ਇਸ ਤੋਂ ਪਹਿਲਾਂ ਜੈਕਲੀਨ ਨੇ ਪਿਛਲੇ ਸਾਲ 23 ਦਸੰਬਰ ਤੋਂ 5 ਜਨਵਰੀ ਤੱਕ ਬਹਿਰੀਨ ਜਾਣ ਦੀ ਇਜਾਜ਼ਤ ਮੰਗੀ ਸੀ।
ਜੈਕਲੀਨ ਫਰਨਾਂਡੀਜ਼ ਦਾ ਨਾਮ ਕਨਮੈਨ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਵਿਵਾਦਾਂ ਵਿੱਚ ਆਇਆ ਹੈ। ਧੋਖਾਧੜੀ ਦੇ ਮਾਮਲੇ ‘ਚ ਨਾਮ ਆਉਣ ਤੋਂ ਬਾਅਦ ਜੈਕਲੀਨ ਲਗਾਤਾਰ ਸੁਰਖੀਆਂ ‘ਚ ਹੈ ਅਤੇ ਈਡੀ ਦਫਤਰ ਅਤੇ ਅਦਾਲਤ ਦੇ ਚੱਕਰ ਲਗਾ ਰਹੀ ਹੈ। ਅਭਿਨੇਤਰੀਆਂ ਜੈਕਲੀਨ ਫਰਨਾਂਡੀਜ਼ ਅਤੇ ਨੋਰਾ ਫਤੇਹੀ ਦਾ ਨਾਂ ਕਨਮੈਨ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਸੀ। ਸੁਕੇਸ਼ ਫਿਲਮ ਇੰਡਸਟਰੀ ‘ਚ ਵੱਡੀਆਂ ਅਭਿਨੇਤਰੀਆਂ ਨੂੰ ਮਹਿੰਗੇ ਤੋਹਫੇ ਦੇਣ ਲਈ ਜਾਣੇ ਜਾਂਦੇ ਹਨ। ਕੇਸ ਖੁੱਲ੍ਹਣ ਤੋਂ ਬਾਅਦ, ਸੁਕੇਸ਼ ਚੰਦਰਸ਼ੇਖਰ ਨੂੰ ਫਿਰੌਤੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਸੁਕੇਸ਼ ‘ਤੇ ਪ੍ਰਭਾਵਸ਼ਾਲੀ ਲੋਕਾਂ ਨਾਲ ਧੋਖਾਧੜੀ ਕਰਨ ਦਾ ਦੋਸ਼ ਹੈ।