ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬੁੱਧਵਾਰ ਨੂੰ ਪੰਜਾਬ ਦੇ ਮੋਹਾਲੀ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਸਨ ਪਰ ਇੱਥੇ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਗੱਡੀ ’ਤੇ ਪੱਥਰ ਸੁੱਟੇ ਅਤੇ ਨਾਅਰੇਬਾਜ਼ੀ ਕੀਤੀ। ਹਰਜਿੰਦਰ ਸਿੰਘ ਧਾਮੀ ਸਿੱਖ ਪ੍ਰਦਰਸ਼ਨਕਾਰੀਆਂ ਦੀਆ ਮੰਗਾਂ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਉਨ੍ਹਾਂ ਨੇ ਸਰਕਾਰ ਤੋਂ ਸਿੱਖ ਕੈਦੀਆਂ ਦੀ ਰਿਹਾਈ, ਬੇਅਦਬੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਇਨਸਾਫ਼ ਦੇਣ ਦੀਆਂ ਮੰਗਾਂ ਵੀ ਚੁੱਕੀਆਂ ਸਨ। ਦੱਸ ਦੇਈਏ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਤੇ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ’ਤੇ ਚੱਲ ਰਹੇ ਪੱਕੇ ਮੋਰਚੇ ਵਾਲੀ ਥਾਂ ‘ਤੇ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਉਤੇ ਪਥਰਾਅ ਕੀਤਾ ਗਿਆ।
ਜਦੋਂ ਕਿ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਕੈਦੀਆਂ ਦੀ ਰਿਹਾਈ ਲਈ ਦਸਤਖਤ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਜਦੋਂ ਉਹ ਸਟੇਜ ਤੋਂ ਹੇਠਾਂ ਉਤਰ ਕੇ ਕਾਰ ਵਿਚ ਬੈਠਣ ਲੱਗੇ ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।