[gtranslate]

ਲਾਰੈਂਸ ਦਾ ਸਾਥੀ ਗੈਂਗਸਟਰ ਰਵੀ ਰਾਜਗੜ੍ਹ ਗ੍ਰਿਫਤਾਰ, AGTF ਨੇ ਚੀਨੀ ਪਿਸਤੌਲ ਸਮੇਤ ਕੀਤਾ ਕਾਬੂ

gangster ravi rajgarh arrested

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਸ਼ੁੱਕਰਵਾਰ ਨੂੰ ਗੈਂਗਸਟਰ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਨੇ ਸੂਹ ਮਿਲਣ ‘ਤੇ ਗੈਂਗਸਟਰ ਨੂੰ ਕਾਬੂ ਕੀਤਾ। ਉਸ ਕੋਲੋਂ ਇੱਕ ਚੀਨੀ ਪਿਸਤੌਲ ਵੀ ਬਰਾਮਦ ਹੋਇਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਰਾਜਵੀਰ ਸਿੰਘ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਹੈ। ਗੌਰਤਲਬ ਹੈ ਕਿ ਰਾਜਵੀਰ ਸਿੰਘ ਗੈਂਗਸਟਰ ਲਾਰੈਂਸ ਦਾ ਕਰੀਬੀ ਦੋਸਤ ਹੈ। ਰਾਜਵੀਰ ਲੋਕਾਂ ਨੂੰ ਧਮਕੀਆਂ ਦੇਣ, ਉਨ੍ਹਾਂ ਤੋਂ ਪੈਸੇ ਵਸੂਲਣ ਅਤੇ ਲਾਰੈਂਸ ਗੈਂਗ ਦੇ ਹੋਰ ਸਾਰੇ ਕੰਮ ਕਰਦਾ ਸੀ। ਲਾਰੈਂਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਹੈ।

ਰਾਜਵੀਰ ਸਿੰਘ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਨੇੜੇ ਪਿੰਡ ਰਾਜਗੜ੍ਹ ਦਾ ਵਸਨੀਕ ਹੈ। ਪੰਜਾਬ ਦੇ ਡੀਜੀਪੀ ਅਨੁਸਾਰ ਰਾਜਵੀਰ ਵਿਦੇਸ਼ ਵਿੱਚ ਬੈਠੇ ਲਾਰੈਂਸ ਦੇ ਸਾਥੀ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀਆਂ ਟੀਮਾਂ ਨੇ ਪਿਛਲੇ ਦਿਨੀਂ ਰਾਜਵੀਰ ਸਿੰਘ ਦੇ ਘਰ ਦੋ-ਤਿੰਨ ਵਾਰ ਛਾਪੇਮਾਰੀ ਵੀ ਕੀਤੀ ਸੀ। ਰਾਜਵੀਰ ਬਾਰੇ ਪੁਲਿਸ ਨੇ ਕਈ ਵਾਰ ਉਸਦੇ ਮਾਪਿਆਂ ਤੋਂ ਵੀ ਪੁੱਛਗਿੱਛ ਕੀਤੀ ਸੀ। ਡੀਜੀਪੀ ਗੌਰਵ ਯਾਦਵ ਮੁਤਾਬਿਕ ਰਾਜਵੀਰ ਸਿੰਘ ਦੇ ਫੜੇ ਜਾਣ ਤੋਂ ਬਾਅਦ ਪੁਲਿਸ ਨੂੰ ਕਈ ਇਨਪੁਟ ਮਿਲਣ ਦੀ ਉਮੀਦ ਹੈ।

 gangster lawrence bishnoi

Leave a Reply

Your email address will not be published. Required fields are marked *