ਪੰਜਾਬ ਦੇ ਸਰਹੱਦੀ ਖੇਤਰ ਦੇ ਦੌਰੇ ‘ਤੇ ਆਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਿਆਂ ਨੂੰ ਲੈ ਕੇ ਪੁਲਿਸ ਅਤੇ ਸੂਬਾ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਜਪਾਲ ਅਤੇ ਸੂਬਾ ਸਰਕਾਰ ਵਿਚਾਲੇ ਟਕਰਾਅ ਹੈ। ਇਸ ਤੋਂ ਪਹਿਲਾਂ ਵੀ ਸਰਕਾਰ ਅਤੇ ਰਾਜਪਾਲ ਵਿਚਾਲੇ ਤਕਰਾਰ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਸ ਤਰ੍ਹਾਂ ਲੋਕਾਂ ਦੇ ਵਿੱਚ ਆਉਣ ਅਤੇ ਮਿਲਣ ਤੋਂ ਬਾਅਦ ਵੀ ਰਾਜਪਾਲ ਅਤੇ ਸਰਕਾਰ ਵਿਚਾਲੇ ਖਿੱਚੋਤਾਣ ਸਾਫ ਦਿਖਾਈ ਦੇ ਰਹੀ ਹੈ। ਰਾਜਪਾਲ ਨੇ ਬੁੱਧਵਾਰ ਨੂੰ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਸੀ। ਇਸ ਦੌਰੇ ਵਿੱਚ ਉਨ੍ਹਾਂ ਦਾ ਧਿਆਨ ਨਸ਼ਿਆਂ ‘ਤੇ ਸੀ। ਇੱਕ ਪਾਸੇ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਪੰਜਾਬ ਦੇ ਰਾਜਪਾਲ ਨੇ ਇੱਕ ਦਿਨ ਵਿੱਚ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਥਿਤੀ ਨੂੰ ਲੈ ਕੇ ਪੁਲਿਸ ਅਤੇ ਸੂਬਾ ਸਰਕਾਰ ਨੂੰ ਘੇਰਿਆ ਹੈ। ਰਾਜਪਾਲ ਨੇ ਕਿਹਾ ਕਿ ਕਰਿਆਨੇ ਦੀਆਂ ਦੁਕਾਨਾਂ ‘ਤੇ ਨਸ਼ੇ ਸ਼ਰੇਆਮ ਉਪਲਬਧ ਹਨ। ਇਸ ਦੇ ਨਾਲ ਹੀ ਜੇਲ੍ਹਾਂ ਵਿੱਚੋਂ ਅਪਰਾਧਿਕ ਨੈੱਟਵਰਕ ਚੱਲ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਜਪਾਲ ਨੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਹੋਵੇ। ਇਸ ਤੋਂ ਪਹਿਲਾਂ ਅਪ੍ਰੈਲ 2022 ਵਿੱਚ ਵੀ ਰਾਜਪਾਲ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਸਨ ਪਰ ਇਸ ਦੌਰਾਨ ਕਿਸੇ ਗੱਲ ਲਈ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ ਸੀ। ਪਰ ਇਸ ਵਾਰ ਉਨ੍ਹਾਂ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਦੋਵਾਂ ‘ਤੇ ਵਾਰ ਕੀਤਾ ਹੈ।