ਤੁਰਕੀ ਵਿੱਚ ਸੋਮਵਾਰ (6 ਫਰਵਰੀ) ਨੂੰ ਆਏ ਵਿਨਾਸ਼ਕਾਰੀ ਭੂਚਾਲ ਵਿੱਚ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਹੈ। ਹਜ਼ਾਰਾਂ ਲੋਕ ਜ਼ਖਮੀ ਹੋਏ ਅਤੇ ਸੈਂਕੜੇ ਇਮਾਰਤਾਂ ਜ਼ਮੀਨ ‘ਤੇ ਢਹਿ ਢੇਰੀ ਹੋਈਆਂ ਨਜ਼ਰ ਆ ਰਹੀਆਂ ਹਨ। ਪੀਐਮ ਮੋਦੀ ਨੇ ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਵਿੱਚ ਮਾਰੇ ਗਏ ਲੋਕਾਂ ਲਈ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਭਾਰਤ ਨੇ ਵੀ ਇਸ ਤ੍ਰਾਸਦੀ ਨਾਲ ਨਜਿੱਠਣ ਲਈ ਮਦਦ ਦਾ ਹੱਥ ਵਧਾਇਆ ਹੈ। ਇਸ ਸਦੀ ਦੇ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਨੇ ਤੁਰਕੀ ਅਤੇ ਸੀਰੀਆ ਨੂੰ ਸੋਮਵਾਰ ਸਵੇਰੇ ਹਿਲਾ ਦਿੱਤਾ। ਸੋਮਵਾਰ ਨੂੰ ਆਏ 7.8 ਦੀ ਤੀਬਰਤਾ ਵਾਲੇ ਭੂਚਾਲ ‘ਚ 2300 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਅਤੇ 6000 ਤੋਂ ਜ਼ਿਆਦਾ ਜ਼ਖਮੀ ਹੋ ਗਏ। ਮਲਬੇ ‘ਚ ਫਸੇ ਲੋਕਾਂ ਨੂੰ ਬਚਾਉਣ ਲਈ ਰਾਹਤ ਕਾਰਜ ਜਾਰੀ ਹਨ। ਤੁਰਕੀਏ (ਤੁਰਕੀ) ਵਿੱਚ 7.8, 7.6 ਅਤੇ 6.0 ਦੀ ਤੀਬਰਤਾ ਵਾਲੇ ਲਗਾਤਾਰ ਤਿੰਨ ਵਿਨਾਸ਼ਕਾਰੀ ਭੂਚਾਲ ਆਏ ਹਨ।
![turkey earthquake hundreds of people killed](https://www.sadeaalaradio.co.nz/wp-content/uploads/2023/02/125cbd42-a9e1-4735-a4c5-946e86c4227d-950x499.jpg)