[gtranslate]

ਸਾਬਕਾ ਮੰਤਰੀ ਧਰਮਸੋਤ ਮੁੜ ਤੋਂ ਗ੍ਰਿਫ਼ਤਾਰ ! ਜਾਣੋ ਹੁਣ ਕਿਹੜੇ ਮਾਮਲੇ ‘ਚ ਵਿਜੀਲੈਂਸ ਆਈ ਐਕਸ਼ਨ ‘ਚ !

vigilance bureau arrested sadhu singh dharamsot

ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਸੋਮਵਾਰ ਸ਼ਾਮ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ। ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਖਿਲਾਫ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਚੱਲ ਰਹੀ ਸੀ। 2017 ਤੋਂ 2021 ਤੱਕ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਧਰਮਸੋਤ ਨੂੰ ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਸਕਾਲਰਸ਼ਿਪ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਰ ਉਹ 89 ਦਿਨਾਂ ਬਾਅਦ ਜ਼ਮਾਨਤ ‘ਤੇ ਬਾਹਰ ਆਏ ਸਨ। ਵਿਜੀਲੈਂਸ ਨੇ ਸੋਮਵਾਰ ਸ਼ਾਮ ਨੂੰ ਫਿਰ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਥਾਣੇ ਵਿੱਚ ਐਫਆਈਆਰ ਨੰਬਰ 4 ਦਰਜ ਕੀਤੀ ਗਈ ਹੈ।

ਵਿਜੀਲੈਂਸ ਬਿਊਰੋ ਨੇ 1 ਮਾਰਚ 2016 ਤੋਂ 31 ਮਾਰਚ 2022 ਦਰਮਿਆਨ ਧਰਮਸੋਤ ਦੀ ਆਮਦਨ ਦੀ ਜਾਂਚ ਕੀਤੀ ਸੀ। ਵਿਜੀਲੈਂਸ ਅਧਿਕਾਰੀਆਂ ਅਨੁਸਾਰ ਇਸ ਸਮੇਂ ਦੌਰਾਨ ਧਰਮਸੋਤ ਨੇ ਆਪਣੇ ਐਲਾਨੇ ਆਮਦਨ ਦੇ ਸਰੋਤਾਂ ਤੋਂ 2 ਕਰੋੜ 37 ਲੱਖ ਰੁਪਏ ਦੀ ਕਮਾਈ ਕੀਤੀ ਹੈ। ਇਸ ਦੌਰਾਨ ਉਨ੍ਹਾਂ ਵੱਲੋਂ 8 ਕਰੋੜ 76 ਲੱਖ ਰੁਪਏ ਖਰਚ ਕੀਤੇ ਗਏ। ਮਤਲਬ ਧਰਮਸੋਤ ਨੇ ਆਪਣੀ ਆਮਦਨ ਤੋਂ ਕਰੀਬ 6 ਕਰੋੜ ਰੁਪਏ ਵੱਧ ਖਰਚ ਕੀਤੇ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਸਾਧੂ ਸਿੰਘ ਧਰਮਸੋਤ ਨੂੰ 7 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਨਗੇ। ਫਿਲਹਾਲ ਉਨ੍ਹਾਂ ਨੂੰ ਵਿਜੀਲੈਂਸ ਦਫਤਰ ‘ਚ ਰੱਖ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸਾਧੂ ਸਿੰਘ ਧਰਮਸੋਤ ‘ਤੇ ਮੰਤਰੀ ਹੁੰਦਿਆਂ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ, ਅਫਸਰਾਂ ਦੇ ਤਬਾਦਲੇ ਅਤੇ ਐਨਓਸੀ ਜਾਰੀ ਕਰਨ ਵਿੱਚ ਧਾਂਦਲੀ ਦੇ ਦੋਸ਼ ਵੀ ਲੱਗੇ ਹਨ।

Leave a Reply

Your email address will not be published. Required fields are marked *