ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਅਤੇ ਵਿਕਾਸ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਉਨ੍ਹਾਂ ਪਾਕਿਸਤਾਨ ਨਾਲ ਵਪਾਰ ਦੇ ਸਵਾਲ ‘ਤੇ ਕਰਾਰਾ ਜਵਾਬ ਦਿੱਤਾ। ਮਾਨ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਵਿੱਚ ਨਸ਼ਿਆਂ ਦਾ ਜ਼ਹਿਰ ਭੇਜ ਰਿਹਾ ਹੈ। ਉਹ ਪੰਜਾਬ ਤੋਂ ਜ਼ਹਿਰ ਦਾ ਕਾਰੋਬਾਰ ਕਰ ਰਿਹਾ ਹੈ। ਅਜਿਹੇ ‘ਚ ਉਸ ਨਾਲ ਕਾਰੋਬਾਰ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਵੈਸੇ ਵੀ ਪਾਕਿਸਤਾਨ ਦੀ ਮਾੜੀ ਆਰਥਿਕ ਹਾਲਤ ਤੋਂ ਹਰ ਕੋਈ ਜਾਣੂ ਹੈ।
ਸੀਐਮ ਮਾਨ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਵਿੱਚ ਡਰੋਨ ਰਾਹੀਂ ਨਸ਼ਿਆਂ ਦੀ ਖੇਪ ਅਤੇ ਹਥਿਆਰ ਭੇਜ ਰਿਹਾ ਹੈ। ਮਾਨ ਨੇ ਪਾਕਿਸਤਾਨ ਦੀ ਮਦਦ ਕਰਨ ‘ਤੇ ਭਾਜਪਾ ਨੇਤਾ ਸੁਨੀਲ ਜਾਖੜ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਵੀ ਅਬੋਹਰ ਨਾਲ ਸਬੰਧਿਤ ਹਨ, ਇਸ ਲਈ ਉਨ੍ਹਾਂ ਨੂੰ ਕਿੰਨੂ ਨੂੰ ਪਾਕਿਸਤਾਨ ਭੇਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਨਾਲ ਸਾਡੇ ਚੰਗੇ ਸਬੰਧ ਨਹੀਂ ਹਨ, ਉਹ ਦੇਸ਼ ਪੰਜਾਬ ਦੀ ਜਵਾਨੀ ਨੂੰ ਮਾਰਨ ਲਈ ਜ਼ਹਿਰ ਭੇਜ ਰਿਹਾ ਹੈ। ਅਸੀਂ ਉਨ੍ਹਾਂ ਨਾਲ ਵਪਾਰ ਕਰਕੇ ਕੀ ਕਰਾਂਗੇ? ਮਾਨ ਨੇ ਕਿਹਾ ਕਿ ਪੰਜਾਬ ਲਈ ਪੂਰੀ ਦੁਨੀਆ ਖੜੀ ਹੈ, ਅਸੀਂ ਉਨ੍ਹਾਂ ਨਾਲ ਸਮਝੌਤਾ ਕਰਕੇ ਪੰਜਾਬ ਨੂੰ ਖੁਸ਼ਹਾਲ ਬਣਾਵਾਂਗੇ।
#InvestPunjab ਦੇ ਸੰਦਰਭ 'ਚ ਅਹਿਮ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਤੋਂ Live… https://t.co/lPqwNPM5Jt
— Bhagwant Mann (@BhagwantMann) February 13, 2023