[gtranslate]

ਰਾਜਪਾਲ ਦੀ ਚਿੱਠੀ ‘ਤੇ CM ਮਾਨ ਦਾ ਠੋਕਵਾਂ ਜਵਾਬ, ਕਿਹਾ, – “ਮੈਂ ਤੁਹਾਨੂੰ ਨਹੀਂ ਪੰਜਾਬੀਆਂ ਨੂੰ ਜਵਾਬਦੇਹ ਹਾਂ”

banwari lal purohit vs cm mann

ਦਿੱਲੀ ਤੋਂ ਬਾਅਦ ਹੁਣ ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ ਭੇਜਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੇ ਸੀਐਮ ਭਗਵੰਤ ਮਾਨ ਤੋਂ ਇਸ ਬਾਰੇ ਬੜੇ ਸਖ਼ਤ ਲਹਿਜੇ ਵਿੱਚ ਪੱਤਰ ਲਿਖ ਕੇ ਸਵਾਲ ਪੁੱਛੇ ਹਨ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ ਕੇ ਕਿਹਾ ਕਿ ਜੇਕਰ 15 ਦਿਨਾਂ ਦੇ ਅੰਦਰ ਇਨ੍ਹਾਂ ਸਵਾਲਾਂ ਦਾ ਜਵਾਬ ਨਾ ਦਿੱਤਾ ਗਿਆ ਤਾਂ ਉਹ ਕਾਨੂੰਨੀ ਕਾਰਵਾਈ ਲਈ ਕਾਨੂੰਨੀ ਸਲਾਹ ਲੈਣ ਦੇ ਪਾਬੰਦ ਹੋਣਗੇ। ਇਸ ਤੋਂ ਪਹਿਲਾਂ ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਆਹਮੋ-ਸਾਹਮਣੇ ਹੋ ਚੁੱਕੇ ਹਨ।

ਬਨਵਾਰੀਲਾਲ ਪੁਰੋਹਿਤ ਨੇ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਰਾਜ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਸੀ। ਸਰਕਾਰ ਨੇ ਉਨ੍ਹਾਂ ਦੀ ਚੋਣ ਲਈ ਕਿਹੜੇ ਮਾਪਦੰਡ ਅਪਣਾਏ? ਕੀ ਅਖਬਾਰਾਂ ਵਿੱਚ ਕੋਈ ਇਸ਼ਤਿਹਾਰ ਦਿੱਤਾ ਗਿਆ ਸੀ? ਹੁਣ ਅਧਿਆਪਕ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਵਾਪਿਸ ਪਰਤ ਆਏ ਹਨ। ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਸਿੰਗਾਪੁਰ ਦੌਰੇ ਦੌਰਾਨ ਉਨ੍ਹਾਂ ਦੇ ਆਉਣ-ਜਾਣ, ਠਹਿਰਣ ਅਤੇ ਖਾਣ-ਪੀਣ ‘ਤੇ ਕਿੰਨਾ ਖਰਚ ਆਇਆ ਹੈ? ਉਨ੍ਹਾਂ ਨੇ ਲਿਖਿਆ ਹੈ ਕਿ ਖਰਚੇ ਦੇ ਇਹ ਸਾਰੇ ਵੇਰਵੇ ਉਨ੍ਹਾਂ ਨੂੰ ਉਪਲਬਧ ਕਰਵਾਏ ਜਾਣ।

ਇਸ ਦੇ ਜਵਾਬ ਵਿੱਚ ਸੀਐਮ ਭਗਵੰਤ ਮਾਨ ਨੇ ਵੀ ਸਖ਼ਤ ਲਹਿਜੇ ਵਿੱਚ ਜਵਾਬ ਦਿੱਤਾ। ਭਗਵੰਤ ਮਾਨ ਨੇ ਕਿਹਾ- ਮਾਣਯੋਗ ਰਾਜਪਾਲ ਸਾਹਿਬ, ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ..ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ …ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ .ਇਸੇ ਨੂੰ ਮੇਰਾ ਜਵਾਬ ਸਮਝੋ..”

Leave a Reply

Your email address will not be published. Required fields are marked *