ਭਾਰਤ ਦੇ ਬੁਲੰਦ ਇਰਾਦਿਆਂ ਨੂੰ ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਦਰਅਸਲ ਦੱਖਣੀ ਅਫਰੀਕਾ ਦੇ ਕੇਪਟਾਊਨ ਤੋਂ ਖਬਰ ਆ ਰਹੀ ਹੈ ਕਿ ਹਰਮਨਪ੍ਰੀਤ ਕੌਰ ਅਤੇ ਪੂਜਾ ਵਸਤਰਕਾਰ ਸੈਮੀਫਾਈਨਲ ਨਹੀਂ ਖੇਡ ਸਕਣਗੇ। ਹਾਲਾਂਕਿ ਅਜੇ ਤੱਕ ਇਸ ਸਬੰਧੀ ਟੀਮ ਮੈਨੇਜਮੈਂਟ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਦੋਵਾਂ ਖਿਡਾਰੀਆਂ ਦੇ ਅੱਜ ਆਸਟ੍ਰੇਲੀਆ ਖਿਲਾਫ ਸੈਮੀਫਾਈਨਲ ‘ਚ ਖੇਡਣ ‘ਤੇ ਸਸਪੈਂਸ ਬਣਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਖਿਡਾਰੀ ਬਿਮਾਰ ਹਨ ਅਤੇ ਮੈਚ ਤੋਂ ਪਹਿਲਾਂ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਸੈਮੀਫਾਈਨਲ ਤੋਂ ਪਹਿਲਾਂ ਭਾਰਤੀ ਟੀਮ ਨੇ ਨੈੱਟ ‘ਤੇ ਖੂਬ ਪਸੀਨਾ ਵਹਾਇਆ ਸੀ। ਪਰ ਕੇਪਟਾਊਨ ‘ਚ ਉਸ ਸਮੇਂ ਦੌਰਾਨ ਵੀ ਇਹ ਦੋਵੇਂ ਖਿਡਾਰੀ ਆਪਣੇ ਬਾਕੀ ਸਾਥੀਆਂ ਨਾਲ ਅਭਿਆਸ ਕਰਦੇ ਨਜ਼ਰ ਨਹੀਂ ਆਏ। ਅਤੇ ਹੁਣ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਦੇ ਖੇਡਣ ਨੂੰ ਲੈ ਕੇ ਉਥਲ-ਪੁਥਲ ਦੀ ਸਥਿਤੀ ਬਣੀ ਹੋਈ ਹੈ।