ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਚ ਹੋਏ ਹੰਗਾਮੇ ਦੇ ਦੋ ਦਿਨ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ “ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..”