ਫਿਟਨੈੱਸ ਲਈ ਜਾਣੀ ਜਾਂਦੀ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਮਵਾਰ ਨੂੰ ਆਪਣੀ ਭੈਣ ਸ਼ਮਿਤਾ ਸ਼ੈੱਟੀ ਨਾਲ ਅੰਮ੍ਰਿਤਸਰ ਪਹੁੰਚੀ ਸੀ। ਅੰਮ੍ਰਿਤਸਰ ਪਹੁੰਚ ਕੇ ਉਹ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ਼ਿਲਪਾ ਨੇ ਦੱਸਿਆ ਕਿ ਉਹ ਜਲਦ ਹੀ ਵੱਡੇ ਪਰਦੇ ‘ਤੇ ਨਜ਼ਰ ਆਵੇਗੀ ਅਤੇ ਇਸ ਫਿਲਮ ‘ਚ ਉਹ ਇੱਕ ਪੰਜਾਬਣ ਦਾ ਕਿਰਦਾਰ ਨਿਭਾਏਗੀ। ਸ਼ਿਲਪਾ ਅਤੇ ਸ਼ਮਿਤਾ ਸ਼ੈੱਟੀ ਦੋਵੇਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਪਹੁੰਚੀਆਂ ਸਨ। ਇੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਆਪਣੇ ਅਤੇ ਆਪਣੇ ਪਰਿਵਾਰ ਲਈ ਖੁਸ਼ੀਆਂ ਮੰਗੀਆਂ। ਸ਼ਿਲਮਾ ਸ਼ੈੱਟੀ ਨੇ ਦੱਸਿਆ ਕਿ ਜਲਦ ਹੀ ਉਨ੍ਹਾਂ ਦੀ ਨਵੀਂ ਫਿਲਮ ਆਉਣ ਵਾਲੀ ਹੈ। ਜਿਸ ਵਿੱਚ ਉਨ੍ਹਾਂ ਦਾ ਬਹੁਤ ਹੀ ਵਧੀਆ ਕਿਰਦਾਰ ਹੈ। ਉਹ ਪੰਜਾਬੀ ਜੱਟੀ ਦੇ ਤੌਰ ‘ਤੇ ਪਰਦੇ ‘ਤੇ ਆ ਰਹੀ ਹੈ। ਸ਼ਿਲਪਾ ਨੇ ਦੱਸਿਆ ਕਿ ਅੰਮ੍ਰਿਤਸਰ ਉਤਰਨ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਹੀ ਆਉਂਦੀ ਹੈ।
