ਸੁਪਰੀਮ ਕੋਰਟ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਸੁਪਰੀਮ ਕੋਰਟ ਦੇ ਬੈਂਚ ਨੇ ਬਰਗਾੜੀ ਕਾਂਡ ਦੇ ਮੁਲਜ਼ਮ ਸ਼ਕਤੀ ਸਿੰਘ ਅਤੇ ਹੋਰਾਂ ਦੀ ਪਟੀਸ਼ਨ ‘ਤੇ ਇਹ ਹੁਕਮ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਮਹਿੰਦਰਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਦੋਸ਼ੀਆਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਚਰਚਾ ਹੈ ਕਿ ਹੁਣ ਇਸ ਕੇਸ ਦੀ ਸੁਣਵਾਈ ਚੰਡੀਗੜ੍ਹ ਵਿੱਚ ਹੋ ਸਕਦੀ ਹੈ। ਸੁਪਰੀਮ ਕੋਰਟ ਨੇ ਚਾਰ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ ਤਿੰਨ ਬਰਗਾੜੀ ਬੇਅਦਬੀ ਮਾਮਲੇ ਅਤੇ 2010 ਦੇ ਮੋਗਾ ਬੇਅਦਬੀ ਮਾਮਲੇ ਨਾਲ ਸਬੰਧਿਤ ਹਨ।