ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ 40 ਮਿੰਟ ਤੱਕ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਹੈ। ਇਸ ਦੌਰਾਨ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਅਤੇ ਡਰੱਗ ਤਸਕਰੀ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰ ਅਤੇ ਸੂਬਾਈ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਸਥਾਪਿਤ ਕਰਨ ‘ਤੇ ਵੀ ਚਰਚਾ ਹੋਈ।
ਸੀਐਮ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਾਕਿਸਤਾਨ ਵੱਲੋਂ ਡਰੱਗ ਮਾਫੀਆ ਨੂੰ ਸੁਰੱਖਿਆ ਦੇਣ ਬਾਰੇ ਦੱਸਿਆ। ਇਸ ਦੇ ਨਾਲ ਹੀ ਭਾਰਤ-ਪਾਕਿ ਸਰਹੱਦ ‘ਤੇ ਨਸ਼ਿਆਂ ਅਤੇ ਡਰੋਨਾਂ ਦੀ ਆਮਦ ‘ਤੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਸੀਐਮ ਮਾਨ ਨੇ ਕਾਨੂੰਨ ਵਿਵਸਥਾ ਦੇ ਮਾਮਲੇ ‘ਤੇ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਤਾਲਮੇਲ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਪਿਛਲੇ ਦਿਨੀਂ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਬਾਰੇ ਵੀ ਚਰਚਾ ਕੀਤੀ।
ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਨਾਲ ਮੁਲਾਕਾਤ ਕਰਕੇ ਬਾਰਡਰ 'ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ 'ਤੇ ਚਰਚਾ ਕੀਤੀ…ਸਰਹੱਦ 'ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ…
ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ…
ਕਾਨੂੰਨ ਵਿਵਸਥਾ ਦੇ ਮਸਲੇ 'ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ…— Bhagwant Mann (@BhagwantMann) March 2, 2023