‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਦੋ ਘੰਟੇ ਤੱਕ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੀ ਸਾਰੀ ਕਾਰਵਾਈ ਨੂੰ ਗੁਪਤ ਰੱਖਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਸਿਰਫ ਇੰਨਾ ਹੀ ਕਿਹਾ ਹੈ ਕਿ ਉਨ੍ਹਾਂ ਨਾਲ ਸਿਰਫ ਧਾਰਮਿਕ ਮਾਮਲਿਆਂ ‘ਤੇ ਹੀ ਗੱਲਬਾਤ ਹੋਈ ਹੈ। ਇਸ ਦੇ ਨਾਲ ਹੀ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨੌਜਵਾਨਾਂ ਦੀ ਭੂਮਿਕਾ ਬਾਰੇ ਵੀ ਸਿੰਘ ਸਾਹਿਬ ਨਾਲ ਵਿਚਾਰ ਸਾਂਝੇ ਕੀਤੇ ਗਏ ਹਨ।
ਅੰਮ੍ਰਿਤਪਾਲ ਨੇ ਇਸ ਮੁਲਾਕਾਤ ਬਾਰੇ ਵਿਸਤਾਰ ਨਾਲ ਕੁੱਝ ਨਹੀਂ ਦੱਸਿਆ ਅਤੇ ਸਿਰਫ਼ ਇੰਨਾ ਹੀ ਕਿਹਾ ਕਿ ਉਹ ਇੱਕ ਸਿੱਖ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ ਅਤੇ ਅਚਾਨਕ ਉਨ੍ਹਾਂ ਦੀ ਮੁਲਾਕਾਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਹੋਈ।