ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ ਵਿੱਚ ਇੱਕ ਔਰਤ ਅਤੇ ਦੋ ਨਾਬਾਲਗ ਲੜਕੀਆਂ ਸਮੇਤ ਘੱਟੋ-ਘੱਟ ਸੱਤ ਮੈਂਬਰਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਰਾਤ ਸਿਰੀ ਕਲਾਂ ਖੇਤਰ ਵਿੱਚ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ ਕਾਰਨ ਮਿੱਟੀ ਦੀ ਕੰਧ ਨਾਲ ਬਣੇ ਕਮਰੇ ਵਿੱਚ ਫਸ ਜਾਣ ਤੋਂ ਬਾਅਦ ਵਾਪਰੀ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪਰਿਵਾਰ ਦਾ ਇੱਕ ਮੈਂਬਰ ਰਾਤ ਨੂੰ ਹੀਟਰ ਆਨ ਕਰਨ ਲਈ ਉਠਿਆ ਤਾਂ ਗੈਸ ਲੀਕ ਹੋਣ ਕਾਰਨ ਧਮਾਕਾ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਧਮਾਕੇ ‘ਚ ਪਰਿਵਾਰ ਦੇ ਮੁਖੀ, ਉਸ ਦੀ ਪਤਨੀ, ਦੋ ਨਾਬਾਲਗ ਲੜਕੀਆਂ ਅਤੇ ਤਿੰਨ ਪੁੱਤਰਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਦੂਜੇ ਕਮਰੇ ‘ਚ ਸੌਂ ਰਹੇ ਪਰਿਵਾਰ ਦੇ ਚਾਰ ਹੋਰ ਮੈਂਬਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।