ਮਿਸਰ ਦੀ ਰਾਜਧਾਨੀ ਕਾਹਿਰਾ ਦੇ ਉੱਤਰੀ ਹਿੱਸੇ ਵਿੱਚ ਇੱਕ ਯਾਤਰੀ ਰੇਲਗੱਡੀ ਦੇ ਪਟੜੀ ਤੋਂ ਉੱਤਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 16 ਹੋਰ ਯਾਤਰੀ ਜ਼ਖਮੀ ਹੋ ਗਏ ਹਨ। ਫਿਲਹਾਲ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਰਾਹਤ-ਬਚਾਅ ਦਾ ਕੰਮ ਜਾਰੀ ਹੈ। ਦਰਅਸਲ, ਮਿਸਰ ਦੇ ਉੱਤਰੀ ਖੇਤਰ ਵਿੱਚ ਮੰਗਲਵਾਰ ਨੂੰ ਇੱਕ ਰੇਲਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ ਘੱਟੋ ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਸਰਕਾਰੀ ਵਕੀਲਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਰੇਲਗੱਡੀ ਨੀਲ ਡੈਲਟਾ ਖੇਤਰ ਵਿੱਚ ਮਾਨੋਫ ਸ਼ਹਿਰ ਜਾ ਰਹੀ ਸੀ।
ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਘੱਟੋ-ਘੱਟ 20 ਐਂਬੂਲੈਂਸਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਮਿਸਰ ਦੇ ਰੇਲਵੇ ਨੇ ਕਿਹਾ ਕਿ ਇਹ ਹਾਦਸਾ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਹੈ।