[gtranslate]

ਗਾਇਕ ਹੈਪੀ ਰਾਏਕੋਟੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, ਇਸ ਗੀਤ ਨੂੰ ਲੈ ਕੇ ਪੁਲਿਸ ਨੂੰ ਕੀਤੀ ਗਈ ਸ਼ਿਕਾਇਤ

complaint against happy raikoti

ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ ਜਲੰਧਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ‘ਚ ਹੈਪੀ ਰਾਏਕੋਟੀ ‘ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ ਗਾਉਣ।

ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕਾਂ ਨੂੰ ਹਥਿਆਰਾਂ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਅਜਿਹੇ ਗੀਤ ਸੁਣਨ ਨਾਲ ਨੌਜਵਾਨਾਂ ਦੀ ਸਹਿਣਸ਼ਕਤੀ ਘੱਟਦੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਹਿੰਸਾ ਦੀ ਭਾਵਨਾ ਵੀ ਵੱਧਦੀ ਹੈ। ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਕਿ ਗੀਤਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਦਾ ਪ੍ਰਚਾਰ ਨਾ ਕੀਤਾ ਜਾਵੇ। ਪੰਜਾਬ ਸਰਕਾਰ ਨੇ ਵੀ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪਾਬੰਦੀ ਲਗਾਈ ਹੈ।

ਸ਼ਿਕਾਇਤਕਰਤਾਵਾਂ ਨੇ ਯੂ-ਟਿਊਬ ‘ਤੇ ਚੱਲ ਰਹੇ ਹੈਪੀ ਰਾਏਕੋਟੀ ਦੇ ਗੀਤ ਨੂੰ ਸਰਕਾਰ ਨੂੰ ਸਿੱਧੀ ਚੁਣੌਤੀ ਦੱਸਿਆ ਹੈ। ਸ਼ਿਕਾਇਤਕਰਤਾਵਾਂ ਨੇ ਸਰਕਾਰ ਤੋਂ ਹੈਪੀ ਰਾਏਕੋਟੀ ਵਿਰੁੱਧ ਕਾਰਵਾਈ ਕਰਨ ਅਤੇ ਗੀਤ ਨੂੰ ਯੂਟਿਊਬ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *