[gtranslate]

ਪਿਉ ਤੇ ਭੈਣ ਨਾਲ ਘਰ ਪਰਤ ਰਹੇ 6 ਸਾਲਾ ਬੱਚੇ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਕ.ਤਲ

6 year old child murder in mansa

ਮਾਨਸਾ ਦੇ ਪਿੰਡ ਕੋਟਲੀ ਕਲਾਂ ਤੋਂ ਇੱਕ ਹੈਰਾਨ ਅਤੇ ਪਰੇਸ਼ਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੇ ਪੂਰੇ ਪੰਜਾਬ ਨੂੰ ਸੋਚਾਂ ‘ਚ ਪਾ ਦਿੱਤਾ ਹੈ, ਦਰਅਸਲ ਪਿੰਡ ਕੋਟਲੀ ਕਲਾਂ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ 6 ਸਾਲਾ ਬੱਚੇ ਦੀ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਦੇ ਮੁਤਾਬਿਕ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਏ ਦੋ ਵਿਅਕਤੀਆਂ ਵੱਲੋਂ ਬੱਚੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਸ ਮਾਮਲੇ ਦੀ ਇੱਕ cctv ਵੀਡੀਓ ਵਸੀ ਸਾਹਮਣੇ ਆਈ ਹੈ, ਜਿਸ ਵਿੱਚ ਪਿੰਡ ਕੋਟਲੀ ਵਾਸੀ ਜਸਪ੍ਰੀਤ ਸਿੰਘ ਆਪਣੇ ਲੜਕੇ-ਲੜਕੀ ਨਾਲ ਘਰ ਜਾ ਰਿਹਾ ਦਿਖਾਈ ਦੇ ਰਿਹਾ ਅਤੇ ਇਸੇ ਦੌਰਾਨ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਕੋਲ ਆਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ਦੌਰਾਨ ਗੋਲੀ ਬੱਚੇ ਦੇ ਸਿਰ ‘ਚ ਲੱਗ ਗਈ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਿਕ ਗੋਲੀਆਂ ਚਲਾਉਣ ਵਾਲੇ ਵਿਅਕਤੀ ਵੀ ਪਿੰਡ ਦੇ ਹੀ ਵਸਨੀਕ ਦੱਸੇ ਜਾ ਰਹੇ ਨੇ।

Likes:
0 0
Views:
325
Article Categories:
India News

Leave a Reply

Your email address will not be published. Required fields are marked *