ਮੱਧ ਡੁਨੇਡਿਨ ਵਿੱਚ ਅੱਜ ਸਵੇਰੇ ਇੱਕ ਪੈਦਲ ਜਾ ਰਹੇ ਯਾਤਰੀ ਦੀ ਇੱਕ ਟਰੱਕ ਦੀ ਟੱਕਰ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਕ੍ਰਾਫੋਰਡ ਸੇਂਟ ਦੇ ਚੌਰਾਹੇ ਦੇ ਨੇੜੇ ਪੁਲਿਸ ਸੇਂਟ ‘ਤੇ ਸਵੇਰੇ 8 ਵਜੇ ਤੋਂ ਪਹਿਲਾਂ ਟਰੱਕ ਪੈਦਲ ਯਾਤਰੀਆਂ ਨਾਲ ਟਕਰਾਉਣ ਤੋਂ ਬਾਅਦ ਕਈ ਵਾਹਨਾਂ ਨੂੰ ਟੱਕਰ ਮਾਰ ਗਿਆ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, “ਸ਼ੁਰੂਆਤੀ ਜਾਣਕਾਰੀ ਦਰਸਾਉਂਦੀ ਹੈ ਕਿ ਇੱਕ ਟਰੱਕ ਨੇ ਇੱਕ ਪੈਦਲ ਯਾਤਰੀ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਦੀ ਟੱਕਰ ਮਗਰੋਂ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਇਸ ਮਗਰੋਂ ਟਰੱਕ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ।” ਫਿਲਹਾਲ ਇਸ ਘਟਨਾ ਸਬੰਧੀ ਪੁਲਿਸ ਦੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
