ਇੰਡੀਅਨ ਪ੍ਰੀਮੀਅਰ ਲੀਗ 2023 ਸ਼ੁਰੂ ਹੋਣ ਵਾਲੀ ਹੈ। ਇਸ ਤੋਂ ਠੀਕ ਪਹਿਲਾਂ ਪੰਜਾਬ ਕਿੰਗਜ਼ ਨੂੰ ਝਟਕਾ ਲੱਗਿਆ ਹੈ। ਟੀਮ ਦੇ ਅਨੁਭਵੀ ਖਿਡਾਰੀ ਜੌਨੀ ਬੇਅਰਸਟੋ ਇਸ ਸੀਜ਼ਨ ‘ਚ ਨਹੀਂ ਖੇਡ ਸਕਣਗੇ। ਉਹ ਸੱਟ ਕਾਰਨ ਮੈਦਾਨ ‘ਤੇ ਨਹੀਂ ਉੱਤਰਣਗੇ। ਪੰਜਾਬ ਕਿੰਗਜ਼ ਨੇ ਬੇਅਰਸਟੋ ਦੀ ਜਗ੍ਹਾ ਆਸਟਰੇਲੀਆਈ ਖਿਡਾਰੀ ਮੈਟ ਸ਼ਾਰਟ ਨੂੰ ਟੀਮ ਵਿੱਚ ਸ਼ਾਮਿਲ ਕੀਤਾ ਹੈ। ਪੰਜਾਬ ਨੇ ਟਵਿੱਟਰ ‘ਤੇ ਵੀਡੀਓ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
IPL 2023 ਦਾ ਪਹਿਲਾ ਮੈਚ 31 ਮਾਰਚ ਨੂੰ ਖੇਡਿਆ ਜਾਵੇਗਾ। ਪੰਜਾਬ ਕਿੰਗਜ਼ ਦਾ ਪਹਿਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੈ। ਇਹ ਮੈਚ 1 ਅਪ੍ਰੈਲ ਨੂੰ ਮੋਹਾਲੀ ‘ਚ ਖੇਡਿਆ ਜਾਣਾ ਹੈ। ਇਸ ਤੋਂ ਪਹਿਲਾਂ ਟੀਮ ਲਈ ਬੁਰੀ ਖ਼ਬਰ ਆਈ ਹੈ। ਟੀਮ ਦੇ ਅਨੁਭਵੀ ਜੌਨੀ ਬੇਅਰਸਟੋ ਇਸ ਸੀਜ਼ਨ ਤੋਂ ਬਾਹਰ ਹੋ ਗਏ ਹਨ।