‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਵਿਚਾਰ-ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੋਮਵਾਰ ਨੂੰ ਇੱਕ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਚੋਣਵੇਂ ਨੁਮਾਇੰਦਿਆਂ ਨੇ ਹਿੱਸਾ ਲਿਆ ਸੀ। ਇਸ ਮੀਟਿੰਗ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਜੇਕਰ 24 ਘੰਟਿਆਂ ਵਿਚ ਰਿਹਾਈ ਨਾ ਹੋਈ ਤਾਂ 24 ਘੰਟਿਆਂ ਬਾਅਦ ਅਕਾਲ ਤਖ਼ਤ ਸਾਹਿਬ ਤੋਂ ਖਾਲਸਾ ਵਹੀਰ ਸ਼ੁਰੂ ਹੋਵੇਗੀ। ਇੱਕ ਅਹਿਮ ਗੱਲ ਇਹ ਹੈ ਕਿ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਇਸ ਮੀਟਿੰਗ ਵਿੱਚ ਨਹੀਂ ਬੁਲਾਇਆ ਗਿਆ ਸੀ।