ਮਸ਼ਹੂਰ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਨ ਨੂੰ ਕੁੱਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਵੀ ਮਿਲੀ ਸੀ, ਜਿਸ ਤੋਂ ਬਾਅਦ ਹੁਣ ਟਵਿੱਟਰ ਨੇ ਕਾਨੂੰਨੀ ਮੰਗ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ। ਬੱਬੂ ਮਾਨ ਦੇ ਟਵਿੱਟਰ ‘ਤੇ 2 ਲੱਖ 42 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ। ਇੰਨ੍ਹਾਂ ਹੀ ਨਹੀਂ ਟਵਿੱਟਰ ਅਕਾਊਂਟ ਬੈਨ ਦੀ ਇਹ ਕਾਰਵਾਈ ਬੱਬੂ ਮਾਨ ਦੇ ਜਨਮ ਦਿਨ ਵਾਲੇ ਦਿਨ ਹੀ ਹੋਈ ਹੈ। ਬੁੱਧਵਾਰ ਨੂੰ ਹੀ ਬੱਬੂ ਮਾਨ ਦਾ ਜਨਮ ਦਿਨ ਵੀ ਹੈ ਅਤੇ ਬੁੱਧਵਾਰ ਨੂੰ ਟਵਿੱਟਰ ਨੇ ਭਾਰਤ ‘ਚ ਉਨ੍ਹਾਂ ਦੇ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਹੈ।ਪੰਜਾਬੀ ਗਾਇਕ ਬੱਬੂ ਮਾਨ ਦਾ ਜਨਮ 29 ਮਾਰਚ 1975 ਨੂੰ ਇੱਕ ਪੰਜਾਬੀ ਜੱਟ ਕਿਸਾਨ ਦੇ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦਾ ਪਰਿਵਾਰ ਪੰਜਾਬ ਦੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਵਸਨੀਕ ਹੈ। ਬੱਬੂ ਮਾਨ ਪੰਜਾਬ ਦਾ ਮਸ਼ਹੂਰ ਗਾਇਕ ਅਤੇ ਅਦਾਕਾਰ ਹੈ।